ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਥਾਈਾ ਸ਼ਰਧਾ ਨਾਲ ਮਨਾਇਆ
ਅਜੀਤ ਡੈਸਕ
06-11-2025
ਨਿਊ ਗੁਰਦੁਆਰਾ ਸਾਕਾ ਭੁਲੇਰ 1947 ਸੂਰੀਆ ਇਨਕਲੇਵ
ਨਿਊ ਗੁਰਦੁਆਰਾ ਸਾਕਾ ਭੁਲੇਰ 1947 ਸੂਰੀਆ ਇਨਕਲੇਵ ਬਟਾਲਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਮੰਗਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ | ਜਥੇਦਾਰ ਕੁਲਵੰਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ, ਪਿ੍ਥੀਪਾਲ ਸਿੰਘ ਬਾਜਵਾ, ਭੁਪਿੰਦਰ ਸਿੰਘ ਭੁਲੇਰ, ਮੰਗਲ ਸਿੰਘ, ਰਣਜੀਤ ਸਿੰਘ ਬਾਜਵਾ, ਨਿਰਮਲਜੀਤ ਸਿੰਘ ਬਾਜਵਾ, ਮਲਵਿੰਦਰ ਸਿੰਘ ਬਾਜਵਾ, ਰਣਬੀਰ ਸਿੰਘ ਲਾਡੀ ਸਰਪੰਚ, ਸੂਬੇਦਾਰ ਸਤਨਾਮ ਸਿੰਘ, ਭੁਪਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਬਾਜਵਾ, ਕੁਲਜੀਤ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ ਬਾਜਵਾ, ਚਰਨਬੀਰ ਸਿੰਘ ਬਾਜਵਾ, ਜਤਿੰਦਰ ਸਿੰਘ ਬਾਜਵਾ, ਸਰਬਜੀਤ ਸਿੰਘ ਬਾਜਵਾ, ਬਾਬਾ ਰਜਵੰਤ ਸਿੰਘ, ਪਰਮਜੀਤ ਸਿੰਘ ਬਾਜਵਾ, ਜਸਬੀਰ ਸਿੰਘ ਬਾਜਵਾ, ਗੁਲਜ਼ਾਰ ਸਿੰਘ ਬੋਦੇ ਦੀ ਖੂਹੀ, ਕੁੰਦਨ ਸਿੰਘ ਭੁਲੇਰ, ਕੁਲਬੀਰ ਸਿੰਘ ਬਾਜਵਾ ਆਦਿ ਹਾਜ਼ਰ ਸਨ |
ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ
ਬਟਾਲਾ ਤੋਂ ਹਰਦੇਵ ਸਿੰਘ ਸੰਧੂ ਦੀ ਰਿਪੋਰਟ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ 'ਚ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ ਦੀ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਰਾਮਗੜ੍ਹੀਆ ਕਾਹਨੂੰਵਾਨ ਰੋਡ ਬਟਾਲਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਕਾਹਨੂੰਵਾਨ ਰੋਡ, ਵਿਸ਼ਵਕਰਮਾ ਰੋਡ, ਗੁਰੂ ਨਾਨਕ ਨਗਰ, ਜੀ.ਟੀ. ਰੋਡ, ਸਿੰਬਲ ਚੌਕ, ਸਟਾਫ਼ ਰੋਡ, ਬੱਖੇਵਾਲ, ਮਾਨ ਨਗਰ, ਡੇਰਾ ਰੋਡ, ਗਾਂਧੀ ਚੌਕ, ਸਿਟੀ ਰੋਡ, ਸਿਨੇਮਾ ਰੋਡ, ਸਰਕੂਲਰ ਰੋਡ, ਸਮਾਧ ਰੋਡ, ਜਲੰਧਰ ਰੋਡ, ਸ਼ਹੀਦ ਭਾਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਰਸਤੇ 'ਚ ਗਤਕਾ ਪਾਰਟੀਆਂ ਦੇ ਗੱਤਕੇ ਦੇ ਜੌਹਰ ਦਿਖਾਏ ਤੇ ਸੰਗਤਾਂ ਵਲੋਂ ਪਾਲਕੀ ਸਾਹਿਬ 'ਤੇ ਫੁੱਲਾਂ ਦੀ ਵਰਖਾ ਕੀਤੀ ਤੇ ਜਗ੍ਹਾ-ਜਗ੍ਹਾ ਲੰਗਰ ਲਗਾ ਕੇ ਸੇਵਾ ਕੀਤੀ ਗਈ | ਇਸ ਮੌਕੇ ਪ੍ਰਧਾਨ ਟਹਿਲ ਸਿੰਘ ਸੰਧੂ, ਸੁਖਵਿੰਦਰ ਸਿੰਘ, ਮਾ. ਪ੍ਰਵੀਨ ਸਿੰਘ, ਵਕੀਲ ਬਲਦੇਵ ਸਿੰਘ, ਸਤਨਾਮ ਸਿੰਘ ਮਠਾਰੂ, ਸੁਖਬੀਰ ਸਿੰਘ ਵਾਹਲਾ ਸਾ. ਚੇਅਰਮੈਨ ਪੰਜਾਬ, ਗਿਆਨੀ ਹਰਬੰਸ ਸਿੰਘ ਹੰਸਪਾਲ, ਮਨਜੀਤ ਸਿੰਘ ਹੈਪੀ, ਰਜਿੰਦਰ ਸਿੰਘ ਪੱਦਮ, ਪਲਵਿੰਦਰ ਸਿੰਘ ਲੰਬੜਦਾਰ, ਸਤਨਾਮ ਸਿੰਘ ਕਲਸੀ, ਸਮਸ਼ੇਰ ਸਿੰਘ ਚੀਮਾ, ਮਾ. ਜੋਗਿੰਦਰ ਸਿੰਘ, ਕੁਲਵੰਤ ਸਿੰਘ ਕੌਂਸਲਰ, ਸੁਖਦੇਵ ਸਿੰਘ ਬਾਜਵਾ ਕੌਂਸਲਰ ਰਣਧੀਰ ਸਿੰਘ ਉਸਾਹਨ, ਹਰਜੀਤ ਸਿੰਘ ਲੰਬੀ ਗਲੀ, ਸੁਖਜਿੰਦਰ ਸਿੰਘ, ਬਾਬਾ ਰਛਪਾਲ ਸਿੰਘ, ਅਮਰਜੀਤ ਸਿੰਘ ਵੀ.ਕੇ., ਸੁਖਦੇਵ ਸਿੰਘ ਭੋਲਾ, ਮੁਖ਼ਤਾਰ ਸਿੰਘ, ਪ੍ਰੇਮ ਸਿੰਘ ਪਨੇਸਰ, ਜਗਜੀਤ ਸਿੰਘ ਆਜ਼ਾਦ, ਬਾਵਾ ਸਿੰਘ, ਪਰਮਜੀਤ ਸਿੰਘ ਸੰਧੂ, ਕੁਲਵਿੰਦਰ ਸਿੰਘ ਰੰਧਾਵਾ, ਸਤਵਿੰਦਰ ਸਿੰਘ ਨਾਗੀ, ਕਸਤੂਰੀ ਲਾਲ ਆਦਿ ਸ਼ਾਮਲ ਸਨ |
ਪਿੰਡ ਡੇਹਰੀਵਾਲ ਦਰੋਗਾ ਵਿਖੇ ਨਗਰ ਕੀਰਤਨ
ਡੇਹਰੀਵਾਲ ਦਰੋਗਾ ਤੋਂ ਹਰਦੀਪ ਸਿੰਘ ਸੰਧੂ ਦੀ ਰਿਪੋਰਟ:- ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਡੇਹਰੀਵਾਲ ਦਰੋਗਾ ਦੇ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ, ਜੋ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਚ ਸਮਾਪਤ ਹੋਇਆ | ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਢਾਡੀ ਅਤੇ ਕੀਰਤਨੀ ਜਥਿਆਂ ਸਮੇਤ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਦੇ ਜਾਪ ਕੀਤੇ ਗਏ | ਇਸ ਮੌਕੇ ਸਰਪੰਚ ਜਗਤਾਰ ਸਿੰਘ ਘੁੰਮਣ, ਮਨਿੰਦਰਪਾਲ ਸਿੰਘ ਘੁੰਮਣ, ਚੀਫ ਸੁਖਜੀਤ ਸਿੰਘ ਘੁੰਮਣ, ਏ.ਐਸ.ਆਈ. ਹਰਪਾਲ ਸਿੰਘ, ਕੁਲਵੰਤ ਸਿੰਘ ਖਹਿਰਾ, ਜੋਗਿੰਦਰ ਸਿੰਘ ਫੌਜੀ, ਹਰਜੀਤ ਸਿੰਘ ਫੌਜੀ, ਮਨਜੀਤ ਸਿੰਘ ਫੌਜੀ, ਸਤਨਾਮ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ ਫੌਜੀ, ਨਿਰਮਲ ਸਿੰਘ ਸਾਬਕਾ ਮੈਂਬਰ ਪੰਚਾਇਤ ਆਦਿ ਹਾਜ਼ਰ ਸਨ |
ਗੁਰਦੁਆਰਾ ਬਾਬਾ ਸੱਦੋ ਜੀ ਤੋਂ ਨਗਰ ਕੀਰਤਨ ਸਜਾਇਆ
ਊਧਨਵਾਲ ਤੋਂ ਪਰਗਟ ਸਿੰਘ ਦੀ ਰਿਪੋਰਟ:- ਪਿੰਡ ਚੌੜੇ ਦੀ ਸਮੂਹ ਸਾਧ ਸੰਗਤ ਵਲੋਂ ਗੁਰਦੁਆਰਾ ਬਾਬਾ ਸੱਦੋ ਜੀ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਇਹ ਨਗਰ ਪਿੰਡ ਚੌੜੇ, ਸ਼ਾਹਪੁਰ, ਊਧਨਵਾਲ, ਅੱਤੇਪੁਰ, ਲੱਧਾ ਮੁੰਡਾ ਤੋਂ ਵਾਇਆ ਪਿੰਡ ਮਧਰਾ ਤੋਂ ਵਾਪਸ ਪਿੰਡ ਚੌੜੇ ਸਮਾਪਤ ਹੋਇਆ | ਨਗਰ ਕੀਰਤਨ ਦੇ ਰਸਤਿਆਂ ਨੂੰ ਸੰਗਤਾਂ ਨੇ ਸੁੰਦਰ ਢੰਗ ਨਾਲ ਸਜਾਇਆ ਤੇ ਸੰਗਤਾਂ ਦੀ ਆਓ ਭਗਤ ਕੀਤੀ | ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ |
ਪਿੰਡ ਰਾਏਚੱਕ ਤੋਂ ਨਗਰ ਕੀਰਤਨ ਸਜਾਇਆ
ਕੋਟਲੀ ਸੂਰਤ ਮੱਲ੍ਹੀ ਤੋਂ ਕੁਲਦੀਪ ਸਿੰਘ ਨਾਗਰਾ ਦੀ ਰਿਪੋਰਟ :- ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਰਾਏਚੱਕ ਦੀਆਂ ਸੰਗਤਾਂ ਵਲੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਅਲੌਕਿਕ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਜੁਮਲਾ ਅਲਾਟੀਆ ਸਾਹਿਬ ਸਮੇਤ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਸੰਪੂਰਨ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਵੱਖ-ਵੱਖ ਪਕਵਾਨਾਂ ਦੇ ਅਤੁੱਟ ਲੰਗਰ ਲਗਾਏ | ਇਸ ਮੌਕੇ ਪਲਵਿੰਦਰ ਸਿੰਘ ਪ੍ਰਧਾਨ, ਐਕਸੀਅਨ ਜਗਤਾਰ ਸਿੰਘ ਬਾਜਵਾ, ਸਾ. ਸਰਪੰਚ ਧਰਮਿੰਦਰ ਸਿੰਘ ਰਾਏਚੱਕ, ਗ੍ਰੰਥੀ ਭਾਈ ਗੁਰਨਾਮ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ, ਦਿਲਬਾਗ ਸਿੰਘ, ਜਥੇਦਾਰ ਬਲਬੀਰ ਸਿੰਘ ਰਾਏਚੱਕ, ਮਾਸਟਰ ਕਰਮਜੀਤ ਸਿੰਘ ਬਾਜਵਾ, ਗੁਰਭੇਜ ਸਿੰਘ ਬਾਜਵਾ, ਜੇ.ਈ. ਜਸਪਾਲ ਸਿੰਘ ਰਾਏਚੱਕ, ਸਰਪੰਚ ਅਮਰਜੀਤ ਸਿੰਘ, ਗੁਰਦੀਪ ਸਿੰਘ ਫ਼ੌਜੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਸ਼ਾਮਿਲ ਸਨ |
ਪੰਥਕ ਪਿੰਡ ਜਫ਼ਰਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਧਾਰੀਵਾਲ ਤੋਂ ਸਵਰਨ ਸਿੰਘ ਦੀ ਰਿਪੋਰਟ:-ਇਥੋਂ ਨਜ਼ਦੀਕੀ ਪੰਥਕ ਪਿੰਡ ਜਫ਼ਰਵਾਲ ਵਿਖੇ ਸ੍ਰੀ ਗੁਰੂ ਨਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਪੰਥ ਪ੍ਰਸਿੱਧ ਕਵੀਸ਼ਰ ਜਥਾ ਭਾਈ ਜੋਗਾ ਸਿੰਘ ਤੇ ਸਾਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਗੁਰਮੀਤ ਸਿੰਘ, ਸਤਨਾਮ ਸਿੰਘ, ਰਣਜੋਧ ਸਿੰਘ, ਚੂਹੜ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ, ਸਰੂਪ ਸਿੰਘ, ਬਲਦੇਵ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ, ਭੁਪਿੰਦਰ ਸਿੰਘ ਫ਼ੌਜੀ, ਹਰਜਿੰਦਰ ਸਿੰਘ ਮਾਧੋ, ਸਮਸ਼ੇਰ ਸਿੰਘ, ਜਥੇ. ਸਤਨਾਮ ਸਿੰਘ, ਬਲਜੀਤ ਸਿੰਘ, ਲੱਖਾਂ ਸਿੰਘ, ਬਲਜੀਤ ਸਿੰਘ ਲਾਡਾ, ਗੁਰਮੀਤ ਸਿੰਘ, ਪ੍ਰੇਮ ਸਿੰਘ, ਮੰਗਲ ਸਿੰਘ, ਰਜਿੰਦਰ ਸਿੰਘ ਜਫਰਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ |
ਗੁਰਦੁਆਰਾ ਮਿਆਣਾ ਸਾਹਿਬ ਪੰਡੋਰੀ ਤੋਂ ਨਗਰ ਕੀਰਤਨ ਸਜਾਇਆ
ਘੁਮਾਣ ਤੋਂ ਗੁਰਚਰਨਜੀਤ ਸਿੰਘ ਬਾਵਾ ਦੀ ਰਿਪੋਰਟ:- ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਮਿਆਣਾ ਸਾਹਿਬ ਪੰਡੋਰੀ ਤੋਂ ਸਜਾਇਆ ਗਿਆ | ਨਗਰ ਕੀਰਤਨ 'ਚ ਸ਼ਰਧਾਲੂਆਂ ਦੀ ਸੇਵਾ ਸੰਗਤਾਂ ਵਲੋਂ ਵੱਖ-ਵੱਖ ਪਦਾਰਥਾਂ ਨਾਲ ਕੀਤੀ ਗਈ | ਨਗਰ ਕੀਰਤਨ ਦੀ ਸੇਵਾ ਪ੍ਰਧਾਨ ਸਰਵਨ ਸਿੰਘ, ਹਰਭਜਨ ਸਿੰਘ, ਸੁਖਜਿੰਦਰ ਸਿੰਘ, ਮੇਜਰ ਸਿੰਘ, ਡਾ. ਰਣਧੀਰ ਸਿੰਘ, ਬਲਦੇਵ ਸਿੰਘ, ਗਿਆਨੀ ਸੰਤੋਖ ਸਿੰਘ ਆਦਿ ਨੇ ਕੀਤੀ |
ਗੁਰਦੁਆਰਾ ਸ੍ਰੀ ਗੁਰੂਆਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਅੱਚਲ ਸਾਹਿਬ ਤੋਂ ਗੁਰਚਰਨ ਸਿੰਘ ਅਨੁਸਾਰ:- ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂਆਣਾ ਸਾਹਿਬ ਪਿੰਡ ਵੈਰੋਨੰਗਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੁਰਾਣਾ ਵੈਰੋਨੰਗਲ, ਨਵਾਂ ਵੈਰੋਨੰਗਲ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜੋ ਪਿੰਡ ਵੈਰੋਵਾਲ ਪੁਰਾਣਾ ਤੇ ਨਵਾਂ ਵੈਰੋਨੰਗਲ ਤੋਂ ਹੁੰਦਾ ਹੋਇਆ ਵੱਖ-ਵੱਖ ਪੜਾਵਾਂ 'ਤੇ ਪੁੱਜਾ, ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਸਭ ਤੋਂ ਪਹਿਲਾਂ ਨਗਰ ਕੀਰਤਨ ਦਾ ਸਵਾਗਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਦੇ ਬੱਚਿਆਂ ਤੇ ਸਟਾਫ਼ ਵਲੋਂ ਕੀਤਾ ਗਿਆ | ਨਗਰ ਕੀਰਤਨ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਅਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੁਗਲਵਾਲ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਤਨਾਮ ਸਿੰਘ ਰਿਆੜ, ਨਿਗਰਾਨ ਬਰਿੰਦਰਜੀਤ ਸਿੰਘ, ਗੁ: ਇੰਸਪੈਕਟਰ ਕਵਲਪ੍ਰੀਤ ਸਿੰਘ, ਇੰਸਪੈਕਟਰ ਲਵਜੀਤ ਸਿੰਘ ਬਸਰਾਵਾਂ, ਗ੍ਰੰਥੀ ਭਾਈ ਬਲਬੀਰ ਸਿੰਘ, ਇਕਬਾਲ ਸਿੰਘ, ਗੁਰਪ੍ਰੀਤ ਸਿੰਘ ਜਾਹਦਪੁਰ, ਇੰਦਰਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ ਪਾਰਸ, ਸਾ. ਸਰਪੰਚ ਸੁਖਦੇਵ ਸਿੰਘ, ਸਾ. ਸਰਪੰਚ ਰਣਜੀਤ ਸਿੰਘ ਵੈਰੋਨੰਗਲ, ਸਾ. ਸਰਪੰਚ ਮੋਹਨ ਸਿੰਘ ਪੱਡਾ, ਮਾ. ਸੁਖਵਿੰਦਰ ਸਿੰਘ ਪੱਡਾ, ਨੰਬਰਦਾਰ ਸੁਰਜੀਤ ਸਿੰਘ, ਨਰਿੰਦਰ ਸਿੰਘ ਬਾਠ, ਗੁਰਮੀਤ ਸਿੰਘ ਬਾਠ, ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ, ਪ੍ਰਧਾਨ ਹਰਜਿੰਦਰ ਸਿੰਘ ਬੁਝਿਆਂਵਾਲੀ, ਇੰਸਪੈਕਟਰ ਬਲਜਿੰਦਰ ਸਿੰਘ, ਫੋਰਮੈਨ ਕੁਲਵਿੰਦਰ ਸਿੰਘ, ਰਾਗੀ ਭਾਈ ਗੁਰਜੰਟ ਸਿੰਘ, ਸਾਬਕਾ ਸਰਪੰਚ ਸੰਦੀਪ ਸਿੰਘ, ਪਲਵਿੰਦਰ ਸਿੰਘ, ਅੰਗਰੇਜ਼ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ |
ਪਿੰਡ ਘਣੀਏ-ਕੇ-ਬਾਂਗਰ 'ਚ ਨਗਰ ਕੀਰਤਨ ਸਜਾਇਆ
ਅਲੀਵਾਲ ਤੋਂ ਸੁੱਚਾ ਸਿੰਘ ਬੁੱਲੋਵਾਲ ਦੀ ਰਿਪੋਰਟ : -ਪਿੰਡ ਘਣੀਏ ਕੇ ਬਾਂਗਰ 'ਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੈਂਟਰਲ ਬਾਜ਼ਾਰ ਵਾਲੇ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕ ਕਮੇਟੀ ਤੇ ਪਿੰਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਕਵੀਸ਼ਰੀ ਜਥਾ ਕੁਲਦੀਪ ਸਿੰਘ ਗੁਰਦਾਸਪੁਰੀ ਤੇ ਸਾਥੀਆਂ ਵਲੋਂ ਸ਼ਾਨਾਮੱਤੇ ਸਿੱਖ ਇਤਿਹਾਸ ਤੇ ਸ਼ਬਦੀ ਜਥਿਆਂ ਵਲੋਂ ਧੁਰ ਕੀ ਬਾਣੀ ਜਾਪ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸ਼ਾਮ ਵੇਲੇ ਮਨਮੋਹਕ ਆਤਿਸ਼ਬਾਜ਼ੀ ਕੀਤੀ ਗਈ | ਇਸ ਮੌਕੇ ਸੇਵਾਦਾਰਾਂ ਤੋਂ ਇਲਾਵਾ ਬਾਬਾ ਬਘੇਲ ਸਿੰਘ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਖਜ਼ਾਨਚੀ ਬਲਜੀਤ ਸਿੰਘ, ਸੈਕਟਰੀ ਅਮਰਜੀਤ ਸਿੰਘ, ਭਾਈ ਏਕਮ ਸਿੰਘ ਨਿਹੰਗ ਸਿੰਘ ਫੌਜਾਂ, ਬਾਬਾ ਸੁਖਦੇਵ ਸਿੰਘ, ਮਨਪ੍ਰੀਤ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਰੰਧਾਵਾ, ਚਰਨਜੀਤ ਸਿੰਘ, ਜੁਗਰਾਜ ਸਿੰਘ ਲਾਇਨਮੈਨ, ਬਾਬਾ ਰਵਿੰਦਰ ਸਿੰਘ, ਕਰਨਵੀਰ ਸਿੰਘ, ਪਲਕਦੀਪ ਸਿੰਘ, ਸੁਖਨਪ੍ਰੀਤ ਸਿੰਘ, ਬਲਵਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਪਵਨਪ੍ਰੀਤ ਸਿੰਘ, ਬਰਿੰਦਰਜੀਤ ਸਿੰਘ, ਸਰਬਰਿੰਦਰ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ, ਬਾਬਾ ਮਹਿੰਦਰ ਸਿੰਘ ਨਿਹੰਗ ਸਿੰਘ, ਸਵਿੰਦਰ ਸਿੰਘ ਮਿਸਤਰੀ, ਹਰਜੀਤ ਸਿੰਘ ਏਐਸਆਈ, ਹਰਪਾਲ ਸਿੰਘ ਰੰਧਾਵਾ, ਸੱਜਣ ਸਿੰਘ ਰੰਧਾਵਾ, ਪਰਗਟ ਸਿੰਘ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ ਮੁਣਸ਼ੀ, ਹਰਪ੍ਰੀਤ ਸਿੰਘ ਹੈਪੀ ਆਦਿ ਹਾਜ਼ਰ ਸਨ |
ਪਿੰਡ ਮਾਨ ਸੈਂਡਵਾਲ ਵਿਖੇ ਨਗਰ ਕੀਰਤਨ ਸਜਾਇਆ
ਫਤਹਿਗੜ੍ਹ ਚੂੜੀਆਂ ਤੋਂ ਐਮ.ਐਸ. ਫੁੱਲ ਦੀ ਰਿਪੋਰਟ : ਪ੍ਰਕਾਸ਼ ਪੁਰਬ ਨੂੰ ਸੰਬੰਧਿਤ ਪਿੰਡ ਮਾਨ ਸੈਂਡਵਾਲ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਸ਼ੁਰੂਆਤ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਹੋਈ | ਇਸ ਦੌਰਾਨ ਪ੍ਰਬੰਧਕ ਕਮੇਟੀ ਤੇ ਪਿੰਡ ਦੀ ਸਮੂਹ ਸੰਗਤ ਵਲੋਂ ਗੁਰੂ ਮਹਾਰਾਜ ਦੀ ਉਸਤਤਿ ਕਰਦੇ ਹੋਏ ਇਸ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ | ਪੜਾਅ ਦਰ ਪੜਾਅ ਪਿੰਡ ਦੇ ਗਲੀ-ਮੁਹੱਲਿਆਂ ਵਿਚ ਗੁਜ਼ਰਦੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਬੜੀ ਸ਼ਰਧਾ-ਸਤਿਕਾਰ ਨਾਲ ਸਵਾਗਤ ਕੀਤਾ ਗਿਆ | ਗ੍ਰੰਥੀ ਬਾਬਾ ਬਲਦੇਵ ਤੇ ਭਾਈ ਤਰਲੋਕ ਸਿੰਘ ਅਤੇ ਡਾਕਟਰ ਕੰਵਲਜੀਤ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਸ਼ਬਦ ਗੁਰਬਾਣੀ ਤੇ ਇਤਿਹਾਸ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰਧਾਨ ਸੁਖਜਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਸਰਪੰਚ ਜਸਪਾਲ ਸਿੰਘ, ਬਲਵਿੰਦਰ ਸਿੰਘ ਮੁਲਾਜ਼ਮ, ਪ੍ਰੇਮ ਸਿੰਘ ਮਾਨ, ਅਮਰਜੀਤ ਸਿੰਘ, ਭਾਈ ਹਰਦੀਪ ਸਿੰਘ, ਜਗਤਾਰ ਸਿੰਘ, ਜਗਜੀਤ ਸਿੰਘ ਰਮਦਾਸ, ਮਨਜੀਤ ਸਿੰਘ ਹੌਲਦਾਰ, ਸਿਮਰ ਮਾਨ, ਅੰਮਿ੍ਤਪਾਲ ਸਿੰਘ, ਦਲਬੀਰ ਸਿੰਘ ਥਾਣੇਦਾਰ, ਰਛਪਾਲ ਸਿੰਘ ਸੰਧੂ ਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ |
ਪੱਬਾਂਰਾਲੀ ਖੁਰਦ ਵਿਖੇ ਨਗਰ ਕੀਰਤਨ ਸਜਾਇਆ
ਫਤਹਿਗੜ੍ਹ ਚੂੜੀਆਂ ਤੋਂ ਅਵਤਾਰ ਸਿੰਘ ਰੰਧਾਵਾ ਦੀ ਰਿਪੋਰਟ :-ਪਿੰਡ ਪੱਬਾਂਰਾਲੀ ਖੁਰਦ ਦੀ ਸਾਧ ਸੰਗਤ ਵਲੋਂ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਹੈੱਡ ਗ੍ਰੰਥੀ ਬਾਬਾ ਗੁਰਮੇਜ ਸਿੰਘ ਵਲੋਂ ਅਰਦਾਸ ਬੇਨਤੀ ਕਰਨ ਉਪਰੰਤ ਨਗਰ ਕੀਰਤਨ ਰਵਾਨਾ ਕੀਤਾ ਗਿਆ | ਸੰਗਤਾਂ ਵਲੋਂ ਗੁਰਬਾਣੀ ਦੇ ਕੀਰਤਨ ਤੇ ਕਥਾ ਵਿਚਾਰਾਂ ਦੁਆਰਾ ਹਾਜ਼ਰੀ ਲਗਵਾਈ ਗਈ | ਛੋਟੇ ਬੱਚਿਆਂ ਨੇ ਗੁਰਬਾਣੀ ਸ਼ਬਦਾਂ ਅਤੇ ਧਾਰਮਿਕ ਕਵਿਤਾਵਾਂ ਨਾਲ ਹਾਜ਼ਰੀ ਲਵਾਈ | ਇਸ ਮੌਕੇ ਸਰਪੰਚ ਹੀਰਾ ਸਿੰਘ, ਪਿਆਰਾ ਸਿੰਘ, ਦਰਸ਼ਨ ਸਿੰਘ, ਭਾਈ ਜੋਗਾ ਸਿੰਘ, ਨਿਰਮਲ ਸਿੰਘ, ਕੈਪਟਨ ਸਿੰਘ, ਸੁੱਚਾ ਸਿੰਘ ਫੌਜੀ, ਹਰਜੀਤ ਸਿੰਘ ਪਵਾਰ, ਬਲਵਿੰਦਰ ਸਿੰਘ ਫੌਜੀ, ਹੌਲਦਾਰ ਰਛਪਾਲ ਸਿੰਘ, ਸੰਤੋਖ ਸਿੰਘ, ਗੁਰਬਾਜ ਸਿੰਘ, ਕੁਲਤਾਰ ਸਿੰਘ, ਰਜਿੰਦਰ ਸਿੰਘ ਸਾਬੀ, ਜਰਮਨਜੀਤ ਸਿੰਘ, ਗਗਨਦੀਪ ਸਿੰਘ, ਨੂਰਦੀਪ ਸਿੰਘ, ਗੁਰਮੁਖ ਸਿੰਘ ਅਵੀਜੋਤ ਸਿੰਘ, ਮੇਜਰ ਸਿੰਘ, ਇੰਦਰਜੀਤ ਸਿੰਘ, ਬਾਬਾ ਗੁਰਮੇਜ਼ ਸਿੰਘ, ਕਿਰਤਵੀਰ ਸਿੰਘ, ਅੰਮਿ੍ਤਪਾਲ ਸਿੰਘ, ਕਾਬਲ ਸਿੰਘ ਆਦ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਭਾਈ ਸਾਹਿਬ ਸਿੰਘ ਜੀ ਮੱਲ੍ਹੀ ਮਾਰਕਿਟ
ਬਟਾਲਾ, (ਸਤਿੰਦਰ ਸਿੰਘ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਭਾਈ ਸਾਹਿਬ ਸਿੰਘ ਜੀ ਮੱਲ੍ਹੀ ਮਾਰਕੀਟ ਬਟਾਲਾ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਤੇ ਸਮੂਹ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ | ਉਪਰੰਤ ਭਾਈ ਪ੍ਰਗਟ ਸਿੰਘ ਬੰਬੇ ਵਾਲੇ ਤੇ ਬਾਬਾ ਲਹਿਣਾ ਸਿੰਘ ਤਲਵੰਡੀ ਬਖ਼ਤਾ ਨੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਪ੍ਰਗਟ ਸਿੰਘ ਤਿ੍ਮੋਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਛਕੋ 'ਤੇ ਚੱਲਣ ਦੀ ਪ੍ਰੇਰਨਾ ਕੀਤੀ | ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਮਨੁੱਖੀ ਜੀਵਨ 'ਚ ਢਾਲ ਕੇ ਹੀ ਜੀਵਨ ਸਫ਼ਲ ਕਰਨ ਤੇ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ 'ਤੇ ਚੱਲਣ ਲਈ ਕਿਹਾ |
ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ
ਧਾਰੀਵਾਲ, (ਸਵਰਨ ਸਿੰਘ)- ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਸਵੇਰ ਤੋਂ ਹੀ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਗੁਰੂ ਘਰ ਦਾ ਓਟ ਆਸਰਾ ਲਿਆ | ਅਖ਼ੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਤਲਵਿੰਦਰ ਸਿੰਘ ਤੇ ਸਾਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਤੋਂ ਇਲਾਵਾ ਢਾਡੀ ਜਥਾ ਭਾਈ ਲੱਖਾ ਸਿੰਘ ਮਾਨ੍ਹੇਪੁਰ ਨੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ | ਕਥਾਵਾਚਕ ਭਾਈ ਜਸਵਿੰਦਰ ਸਿੰਘ ਕਲੇਰ ਤੇ ਭਾਈ ਜਗਰੂਪ ਸਿੰਘ ਕਲਿਆਣਪੁਰ ਨੇ ਗੁਰਬਾਣੀ ਕਥਾ ਰਾਹੀਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਧਾਰਮਿਕ ਸੇਵਾਵਾਂ ਨੂੰ ਦੇਖਦੇ ਹੋਏ ਡਾ. ਰਣਜੀਤ ਸਿੰਘ ਬੇਦੀ ਕਾਲੋਨੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਸੀਨੀਅਰ ਆਕਲੀ ਦਲ ਆਗੂ ਬਲਵਿੰਦਰ ਸਿੰਘ ਜਫ਼ਰਵਾਲ, ਡਾ. ਰਣਜੀਤ ਸਿੰਘ ਬੇਦੀ ਕਾਲੋਨੀ, ਮੈਨੇਜਰ ਸੁਰਜੀਤ ਸਿੰਘ ਚਾਹਲ, ਭਾਈ ਗੁਰਦੇਵ ਸਿੰਘ ਗ੍ਰੰਥੀ, ਸੰਦੀਪ ਸਿੰਘ ਜਫ਼ਰਵਾਲ, ਮਨਜੀਤ ਸਿੰਘ ਬੁੱਟਰ, ਦਿਲਬਾਗ ਸਿੰਘ ਗੁਰਦਾਸ ਨੰਗਲ, ਹਰਪ੍ਰੀਤ ਸਿੰਘ, ਸਵਰਨਜੀਤ ਸਿੰਘ, ਹਰਮਨਜੀਤ ਸਿੰਘ ਲੇਖਾਕਾਰ, ਗੁਰਦਿਆਲ ਸਿੰਘ ਕਾਲਾ, ਗੁਰਦੇਵ ਸਿੰਘ ਸੇਵਾਦਾਰ ਆਦਿ ਨੇ ਵੀ ਹਾਜ਼ਰੀ ਭਰੀ |
ਡੇਰਾ ਬਾਬਾ ਨਾਨਕ, (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਅਤੇ ਪੁੰਨਿਆ ਦਾ ਪਵਿੱਤਰ ਦਿਹਾੜਾ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਗੱਦੀਨਸ਼ੀਨ ਮਹੰਤ ਬਾਬਾ ਅਵਤਾਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ 'ਚ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਪਾਵਨ ਦਿਹਾੜੇ ਮੌਕੇ ਰਾਜ ਦੇ ਵੱਖ-ਵੱਖ ਨਗਰਾਂ ਤੋਂ ਵੱਡੀ ਗਿਣਤੀ 'ਚ ਆਈਆਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ | ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸਰਬਤ ਦੇ ਭਲੇ ਲਈ ਰੱਖੇ ਗਏ ਅਖੰਡ ਪਾਠ ਦੀਆਂ ਲੜੀਆਂ ਦੇ ਭੋਗ ਪਾਏ ਗਏ, ਉਪਰੰਤ ਭਾਈ ਸ਼ਾਮ ਸਿੰਘ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ | ਬਾਬਾ ਅਵਤਾਰ ਸਿੰਘ ਬੇਦੀ ਵਲੋਂ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕੀਤੇ ਜਾਣ ਉਪਰੰਤ ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ |
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)- ਨੇੜਲੇ ਪਿੰਡ ਭਗਵਾਨਪੁਰ ਦੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਅਲੌਕਿਕ ਨਗਰ ਕੀਰਤਨ ਸਜਾਏ ਗਏ | ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪੜਾਵਾਂ 'ਤੇ ਪਹੁੰਚਿਆ ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਜਦੋਂ ਕਿ ਨਗਰ ਕੀਰਤਨ ਦੌਰਾਨ ਬਾਬਾ ਦਲੇਰ ਸਿੰਘ ਨੇ ਇਲਾਹੀ ਗੁਰਬਾਣੀ ਦਾ ਕਥਾ ਵਿਖਿਆਨ ਕੀਤਾ | ਇਸ ਮੌਕੇ ਤਰਸੇਮ ਸਿੰਘ ਆੜ੍ਹਤੀ, ਜਗਤਾਰ ਸਿੰਘ, ਪ੍ਰਧਾਨ ਗੁਰਜੰਟ ਸਿੰਘ, ਸਮਸ਼ੇਰ ਸਿੰਘ ਜੋਬਨ, ਗੁਰਮੀਤ ਸਿੰਘ ਬੱਬੀ, ਜਰਨੈਲ ਸਿੰਘ, ਬਾਬਾ ਪਾਲਾ ਸਿੰਘ, ਗੁਰਭੇਜ ਸਿੰਘ, ਸੁੱਚਾ ਸਿੰਘ ਨਿਹੰਗ, ਸਰਦਾਰ ਸਿੰਘ, ਬਿਕਰਮਜੀਤ ਸਿੰਘ, ਮਾਸਟਰ ਦੀਦਾਰ ਸਿੰਘ, ਜਗਦੀਪ ਸਿੰਘ, ਜਸਬੀਰ ਸਿੰਘ, ਜੋਗਿੰਦਰ ਸਿੰਘ, ਸਤਨਾਮ ਸਿੰਘ ਪ੍ਰਧਾਨ, ਇਕਬਾਲ ਸਿੰਘ, ਇੰਦਰਜੀਤ ਸਿੰਘ, ਸਤਨਾਮ ਸਿੰਘ ਭਗਵਾਨਪੁਰ, ਸਰਪੰਚ ਸੁਰਜੀਤ ਸਿੰਘ ਮਾਹਲ, ਪਲਵਿੰਦਰ ਸਿੰਘ ਸੋਨੂੰ, ਮੁਖਤਾਰ ਸਿੰਘ ਮੁੱਖਾ, ਗੁਰਦੀਪ ਸਿੰਘ, ਮੁਖਤਾਰ ਸਿੰਘ ਭਗਵਾਨਪੁਰ ਆਦਿ ਸ਼ਾਮਿਲ ਸਨ |
ਗੁਰਦੁਆਰਾ ਬੇਬੇ ਨਾਨਕੀ ਜੀ ਧਾਰੀਵਾਲ
ਧਾਰੀਵਾਲ, (ਸਵਰਨ ਸਿੰਘ)- ਸਥਾਨਕ ਗੁਰਦੁਆਰਾ ਬੇਬੇ ਨਾਨਕੀ ਜੀ ਧਾਰੀਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਭਾਈ ਅਨੂਪ ਸਿੰਘ ਤੇ ਸਾਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਭਾਈ ਰਣਜੀਤ ਸਿੰਘ ਨੇ ਵੀ ਗੁਰਬਾਣੀ-ਕਥਾ ਰਾਹੀਂ ਸੰਗਤਾਂ ਨੂੰ ਗੁਰੂ ਜੀ ਦੀ ਜੀਵਨੀ 'ਤੇ ਰੌਸ਼ਨੀ ਪਾਈ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਹੈਪੀ, ਗੁਰਜੀਤ ਸਿੰਘ ਲੇਹਲ, ਪਲਵਿੰਦਰ ਤੇਜਾ, ਕੇਵਲ ਸਿੰਘ, ਅੰਮਿ੍ਤਪਾਲ ਸਿੰਘ, ਗੁਰਪਾਲ ਸਿੰਘ, ਸ਼ਮਸੇਰ ਸਿੰਘ ਲੇਹਲ, ਬਲਵਿੰਦਰ ਸਿੰਘ, ਸਲਵਿੰਦਰ ਸਿੰਘ, ਅਮਰਜੀਤ ਸਿੰਘ ਆਰ.ਓ., ਸਮਸ਼ੇਰ ਸਿੰਘ ਸੇਰਾ, ਗੁਰਮਤਿ ਪ੍ਰਚਾਰ ਲਹਿਰ ਪ੍ਰਧਾਨ ਬਲਜਿੰਦਰ ਸਿੰਘ ਰੰਧਾਵਾ ਆਦਿ ਸ਼ਰਧਾਲੂਆਂ ਨੇ ਵੀ ਭਾਗ ਲਿਆ |
ਗੁਰਦੁਆਰਾ ਸੰਗਤਪੁਰਾ ਬਥਵਾਲਾ
ਗੁਰਦਾਸਪੁਰ, (ਚੱਕਰਾਜਾ)- ਇੱਥੋਂ ਨਜ਼ਦੀਕੀ ਗੁਰਦੁਆਰਾ ਸੰਗਤਪੁਰਾ ਬਥਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨਾਂ ਵਿਚ ਪਹੁੰਚੇ ਪ੍ਰਸਿੱਧ ਰਾਗੀ ਜਥੇ ਭਾਈ ਅਨੂਪ ਸਿੰਘ, ਭਾਈ ਸੁਖਮਨ ਸਿੰਘ ਜੌਹਲ ਤੇ ਢਾਡੀ ਜਥਾ ਸੁੱਚਾ ਸਿੰਘ ਖੋਖਰ ਵਲੋਂ ਆਈਆਂ ਸੰਗਤਾਂ ਨੰੂ ਗੁਰਬਾਣੀ ਕੀਰਤਨ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਵਲੋਂ ਸਮੂਹ ਸੰਗਤਾਂ ਨੰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦੇਣ ਦੇ ਨਾਲ ਨਾਲ ਸੰਗਤਾਂ ਨੰੂ ਗੁਰੂ ਜੀ ਦੇ ਦੱਸੇ ਮਾਰਗ 'ਤੇ ਚੱਲਣ ਤੇ ਉਨ੍ਹਾਂ ਦੇ ਉਪਦੇਸ਼ਾਂ ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ ਨੰੂ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਕਿਹਾ |
ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਬਹਾਦਰ
ਗੁਰਦਾਸਪੁਰ, (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਪਿੰਡਾਂ ਤੇ ਕਸਬਿਆਂ ਅੰਦਰ ਸਥਿਤ ਗੁਰਦੁਆਰਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਗੁਰਦੁਆਰਿਆਂ ਨੰੂ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ | ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਬਹਾਦਰ, ਨਵਾਂ ਸ਼ਾਲਾ, ਚਾਵਾ, ਪੁਰਾਣਾ ਸ਼ਾਲਾ ਵਿਖੇ 3 ਨਵੰਬਰ ਤੋਂ ਅਖੰਡ ਪਾਠ ਆਰੰਭ ਕੀਤੇ ਸਨ, ਜਿਨ੍ਹਾਂ ਦੇ ਭੋਗ ਅੱਜ ਪਾਏ ਗਏ | ਉਪਰੰਤ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੰੂ ਨਿਹਾਲ ਕੀਤਾ ਗਿਆ | ਇਸ ਸਬੰਧੀ ਸਰਪੰਚ ਸੁਰਿੰਦਰ ਸਿੰਘ ਜੱਜ, ਪ੍ਰਧਾਨ ਦਲਜੀਤ ਸਿੰਘ, ਖ਼ਜ਼ਾਨਚੀ ਤਰਸੇਮ ਸਿੰਘ, ਮੈਂਬਰ ਬਲਵੀਰ ਸਿੰਘ, ਕਸ਼ਮੀਰ ਸਿੰਘ ਤੇ ਹਰਜਿੰਦਰ ਸਿੰਘ ਆਦਿ ਨੇ ਦੱਸਿਆ ਕਿ ਭਾਈ ਰਵਿੰਦਰ ਸਿੰਘ ਤੇ ਭਾਈ ਲਖਵਿੰਦਰ ਸਿੰਘ ਝੰਡਾ ਲੁਬਾਣਾ ਦੇ ਰਾਗੀ ਜਥਿਆਂ ਵਲੋਂ ਦੋ ਘੰਟੇ ਕੀਰਤਨ ਕਰਕੇ ਸੰਗਤਾਂ ਨੰੂ ਗੁਰਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀਆਂ ਵਲੋਂ ਸੰਗਤਾਂ ਲਈ ਲੰਗਰਾਂ ਦਾ ਖ਼ਾਸ ਪ੍ਰਬੰਧ ਸੀ |