ਗੁਰਦਾਸਪੁਰ, 5 ਨਵੰਬਰ (ਅਸ਼ੋਕ ਸ਼ਰਮਾ)- ਪਤੰਗਬਾਜ਼ੀ ਦਾ ਸੀਜ਼ਨ ਸ਼ੁਰੂ ਹੋਣ 'ਤੇ ਚਾਈਨਾ ਡੋਰ ਦੀ ਵਿਕਰੀ ਵੀ ਸ਼ੁਰੂ ਹੋ ਗਈ ਹੈ ਜਿਸ ਵੱਲ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਸਖ਼ਤੀ ਨਾਲ ਕਾਰਵਾਈ ਨਹੀਂ ਕੀਤੀ ਗਈ | ਜਾਣਕਾਰੀ ਅਨੁਸਾਰ ਹਰ ਸਾਲ ਵੱਡੀ ਗਿਣਤੀ 'ਚ ਲੋਕ ਚਾਈਨਾ ਡੋਰ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਕਈ ਲੋਕ ਜਾਨਾਂ ਵੀ ਗਵਾ ਬੈਠਦੇ ਹਨ | ਲੋਕਾਂ ਦਾ ਕਹਿਣਾ ਕਿ ਚਾਈਨਾ ਡੋਰ ਦੀ ਲਪੇਟ ਵਿਚ ਅਨੇਕਾਂ ਸਕੂਟਰ, ਮੋਟਰਸਾਈਕਲ ਸਵਾਰ ਆ ਜਾਂਦੇ ਹਨ ਜਿਨ੍ਹਾਂ ਦੇ ਜ਼ਿਆਦਾਤਰ ਗਲੇ ਆਦਿ ਕੱਟੇ ਜਾਂਦੇ ਹਨ | ਕਈਆਂ ਲੋਕਾਂ ਦੇ ਗਲ਼ੇ 'ਚ ਚਾਈਨਾ ਡੋਰ ਫਿਰਨ ਕਾਰਨ ਗਲੇ ਆਦਿ 'ਚ ਟਾਂਕੇ ਲਗਵਾਉਣੇ ਪੈਂਦੇ ਹਨ | ਅਜਿਹਾ ਸਾਰਾ ਕੁਝ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨਾਲ ਹੋ ਰਿਹਾ ਹੈ | ਲੋਕਾਂ ਨੇ ਮੰਗ ਕੀਤੀ ਕਿ ਪੰਤਗਬਾਜੀ ਦੇ ਸੀਜ਼ਨ ਨੰੂ ਮੁੱਖ ਰੱਖਦੇ ਹੋਏ ਚਾਈਨਾ ਡੋਰ ਦੀ ਵਿਕਰੀ 'ਤੇ ਨਕੇਲ ਕੱਸੀ ਜਾਵੇ ਤਾਂ ਜੋ ਚਾਈਨਾ ਡੋਰ ਨਾਲ ਹਾਦਸਾ ਨਾ ਵਾਪਰ ਸਕੇ |