22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਾਜਾ ਵੜਿੰਗ ਅਹੁਦੇ ਤੋਂ ਅਸਤੀਫ਼ਾ ਦੇਣ: ਕੈਪਟਨ ਕੁਲਵਿੰਦਰ ਸਿੰਘ

ਅਜੀਤ ਡੈਸਕ 06-11-2025
ਊਧਨਵਾਲ, 5 ਨਵੰਬਰ (ਪਰਗਟ ਸਿੰਘ)- ਤਰਨ ਤਾਰਨ ਚੋਣ ਪ੍ਰਚਾਰ ਦੌਰਾਨ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਖਿਲਾਫ਼ ਬਿਆਨ ਦੇ ਕੇ ਰਾਜਾ ਵੜਿੰਗ ਨੇ ਮਜ਼੍ਹਬੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਮਾਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਤੋਂ ਐੱਸ.ਸੀ. ਵਿੰਗ ਦੇ ਜਨਰਲ ਸਕੱਤਰ ਕੈਪਟਨ ਕੁਲਵਿੰਦਰ ਸਿੰਘ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ | ਉਨ੍ਹਾਂ ਕਿਹਾ ਕਿ ਸਾਡੇ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਨੂੰ ਵੀ ਰਾਜਾ ਵੜਿੰਗ ਦਾ ਬਾਈਕਾਟ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ ਜਿਹੜਾ ਸਾਡੇ ਭਾਈਚਾਰੇ ਨੂੰ ਇਸ ਤਰ੍ਹਾਂ ਲੋਕਾਂ ਸਾਹਮਣੇ ਬੇਇੱਜ਼ਤ ਕਰੇ, ਉਸ ਨੂੰ ਛੱਡ ਦੇਣਾ ਚਾਹੀਦਾ ਹੈ | ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਮੱੁਚੇ ਐੱਸ.ਸੀ. ਭਾਈਚਾਰੇ ਦੇ ਵੋਟਰ ਉਸ ਦੇ ਕਿਸੇ ਸਾਥੀ ਨੂੰ ਮੂੰਹ ਨਹੀਂ ਲਗਾਉਣਗੇ |
ਪਿਛਲੀ ਖ਼ਬਰ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਹੋਇਆ ਅਗਲੀ ਖ਼ਬਰ ਕਲਾਨੌਰ 'ਚ ਖੂਨਦਾਨ ਕੈਂਪ 'ਚ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।