ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸੂਬੇ ਭਰ ਵਿਚ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਬਟਾਲਾ ਦੀ ਆਈ.ਟੀ.ਆਈ. ਦੀ ਗਰਾਊਾਡ ਵਿਖੇ 8 ਨਵੰਬਰ ਨੂੰ ਸ਼ਾਮ 6 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾਵੇਗਾ ਜਿਸ ਵਿਚ ਐਂਟਰੀ ਬਿਲਕੁਲ ਮੁਫ਼ਤ ਹੈ | ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ | ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਉਨ੍ਹਾਂ ਹਲਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਸਮੇਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ ਵਿਚ ਪਹੁੰਚਣ ਦੀ ਅਪੀਲ ਕੀਤੀ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਹਲਕੇ ਦੇ ਵਿਕਾਸ ਲਈ ਉਹ ਯਤਨਸ਼ੀਲ ਹਨ |