ਘੁਮਾਣ, 5 ਨਵੰਬਰ (ਬੰਮਰਾਹ)-ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸਕੂਲ ਆਫ ਐਮੀਨੈਸ ਸ਼੍ਰੀ ਹਰਗੋਬਿੰਦਪੁਰ ਵਿਖੇ ਕਰਵਾਈਆਂ ਗਈਆਂ ਜਿਸ ਵਿਚ ਬਲਾਕ ਦੇ ਵੱਖ-ਵੱਖ ਸੈਂਟਰਾਂ ਦੇ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਸ ਵਿਚ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬੱਚਿਆਂ ਨੇ ਭਾਗ ਲੈ ਕੇ ਵੱਖ-ਵੱਖ ਖੇਡਾਂ ਵਿਚ ਪੁਜੀਸ਼ਨਾਂ ਹਾਸਿਲ ਕੀਤੀਆਂ | ਦਿਵਿਆਪ੍ਰੀਤ ਨੇ ਸ਼ਾਟਪੁੱਟ ਵਿਚ ਪਹਿਲਾ, ਗੁਰਨੂਰਦੀਪ ਸਿੰਘ ਦੂਸਰਾ, ਗੁਰਨੂਰ ਸਿੰਘ ਲੰਬੀ ਛਾਲ ਵਿਚ ਪਹਿਲਾ, ਦੀਪਕਰਨ ਸਿੰਘ ਸ਼ਤਰੰਜ 'ਚ ਪਹਿਲਾ, ਗੁਰਨੂਰ ਸਿੰਘ 100 ਮੀ: 'ਚ ਦੂਸਰਾ, ਰਿਲੇਅ ਰੇਸ ਲੜਕੇ ਪਹਿਲਾ, ਰੱਸਾਕੱਸੀ ਵਿਚ ਦੂਸਰਾ ਸਥਾਨ ਪ੍ਰਾਪਤ ਕਰ ਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਤੇ ਸਕੂਲ ਪ੍ਰਬੰਧਕ ਕਮੇਟੀ ਕਮੇਟੀ ਨੇ ਬੱਚਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |