22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕੇਂਦਰ ਸਰਕਾਰ ਬਿਨਾਂ ਦੇਰੀ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦਾ ਐਲਾਨ ਕਰੇ : ਕਰਨੈਲ ਸਿੰਘ ਪੀਰ ਮੁਹੰਮਦ

ਅਜੀਤ ਡੈਸਕ 06-11-2025
ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਤਕਰੀਬਨ 14 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ | ਇਹ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਬੀਤੇ ਸਮੇਂ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾ ਹੋਣ ਕਰ ਕੇ ਬਾਦਲ ਅਕਾਲੀ ਦਲ ਦਾ ਇਸ ਉੱਪਰ ਪੂਰੀ ਤਰ੍ਹਾਂ ਕਬਜ਼ਾ ਹੈ | ਵਿਰੋਧੀ ਧਿਰ ਨੂੰ ਕਿਸੇ ਵੀ ਜਗ੍ਹਾ 'ਤੇ ਮੌਕਾ ਨਹੀਂ ਮਿਲਦਾ ਕਿ ਉਹ ਪੰਥ ਖਾਲਸਾ ਦੀ ਚੜ੍ਹਦੀ ਕਲਾ ਲਈ ਕੋਈ ਸਾਂਝੇ ਪ੍ਰੋਗਰਾਮ ਵਿਚ ਹਿੱਸਾ ਲੈ ਸਕੇ | ਇਸ ਲਈ ਕੇਂਦਰ ਸਰਕਾਰ ਬਿਨਾਂ ਕਿਸੇ ਦੇਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦਾ ਐਲਾਨ ਕਰੇ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ, ਗੁਰਮੁੱਖ ਸਿੰਘ ਸੰਧੂ, ਡਾਕਟਰ ਕਾਰਜ ਸਿੰਘ, ਸੁਖਵਿੰਦਰ ਸਿੰਘ ਪਾਹੜਾ, ਕੰਵਲਜੀਤ ਸਿੰਘ ਬਿੱਟਾ, ਪਰਮਜੀਤ ਸਿੰਘ ਧਨੇਰ, ਲਵਪ੍ਰੀਤ ਸਿੰਘ ਬਟਾਲਾ, ਅਮਨਦੀਪ ਸਿੰਘ ਰਿਆੜ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਨਿਊਜ਼ ਪੇਪਰ ਏਜੰਟ ਸ਼ਸ਼ੀ ਮਹਾਜਨ ਨਹੀਂ ਰਹੇ ਅਗਲੀ ਖ਼ਬਰ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਦੇ ਸਰਗਰਮ ਮੈਂਬਰ ਬਾਪੂ ਬਲਦੇਵ ਸਿੰਘ ਬਰਿਆਰ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।