ਬਟਾਲਾ, 5 ਨਵੰਬਰ (ਸਤਿੰਦਰ ਸਿੰਘ)- ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਕੋਟ ਧੰਦਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾ ਚੁੱਕਾ ਹੈ | ਬੀਤੇ ਦਿਨੀਂ ਪਿੰਡ ਚਾਹਲ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਅੰਡਰ-11 ਖਿਡਾਰੀਆਂ ਦਾ ਹਾਕੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਟੀਮ ਨੇ ਬਲਾਕ-2 ਕਾਹਨੂੰਵਾਨ ਵਲੋਂ ਭਾਗ ਲਿਆ | ਰੈਂਕਰਜ਼ ਟੀਮ ਦੇ ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ਕਰ ਕੇ ਬਲਾਕ ਕਾਹਨੂੰਵਾਨ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਰੈਂਕਰਜ਼ ਟੀਮ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ 3 ਖਿਡਾਰੀਆਂ ਦੀ ਚੋਣ ਜ਼ਿਲ੍ਹਾ ਗੁਰਦਾਸਪੁਰ ਦੀ ਹਾਕੀ ਟੀਮ ਲਈ ਕੀਤੀ ਗਈ | ਸਕੂਲ ਪਿ੍ੰਸੀਪਲ ਹਰਵਿੰਦਰ ਸਿੰਘ ਰਿਆੜ, ਐੱਮ.ਡੀ. ਗੁਰਪ੍ਰੀਤ ਸਿੰਘ ਪਵਾਰ ਤੇ ਸਮੂਹ ਸਟਾਫ਼ ਵਲੋਂ ਹਾਕੀ ਟੀਮ ਦਾ ਸਕੂਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਪਿ੍ੰਸੀਪਲ ਵਲੋਂ ਟੀਮ ਦੇ ਕੋਚ ਹਰਪਾਲ ਸਿੰਘ ਧਾਲੀਵਾਲ, ਮੈਨੇਜਰ ਮਨਜੀਤ ਸਿੰਘ ਨਾਮਧਾਰੀ ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ | ਕੋਚਾਂ ਨੇ ਦੱਸਿਆ ਕਿ ਰੈਂਕਰਜ਼ ਟੀਮ ਦੇ ਅੰਡਰ-14 ਖਿਡਾਰੀਆਂ ਨੇ ਪਿਛਲੇ ਦਿਨੀਂ ਸਕੂਲ ਸਟੇਟ ਮੁਕਾਬਲੇ ਜੋ ਕਿ ਬਠਿੰਡਾ ਵਿਖੇ ਹੋਏ, 'ਚ ਵੀ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜ਼ਿਕਰਯੋਗ ਹੈ ਕਿ ਭਾਰਤ ਦੀ ਨਾਮਵਰ ਐਨ.ਜੀ.ਓ. ਰਾਊਾਡ ਗਲਾਸ ਦਾ ਸੈਂਟਰ ਵੀ ਸਕੂਲ ਵਿਖੇ ਸਫ਼ਲਤਾ ਪੂਰਵਕ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਾਰਤ ਵਿਚ ਸਾਡੀ ਰਾਸ਼ਟਰੀ ਖੇਡ ਹਾਕੀ ਦੇ 100 ਸਾਲ ਪੂਰੇ ਹੋਣ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਟੂਰਨਾਮੈਂਟ ਕਰਵਾਏ ਜਾ ਰਹੇ ਹਨ | ਇਸ ਦਿਵਸ ਨੂੰ ਮਨਾਉਣ ਲਈ 7 ਨਵੰਬਰ ਨੂੰ ਸਕੂਲ ਖੇਡ ਮੈਦਾਨ 'ਚ ਸ਼ੋਅ ਮੈਚ ਕਰਵਾਇਆ ਜਾਵੇਗਾ |