ਬਟਾਲਾ, 5 ਨਵੰਬਰ (ਸਤਿੰਦਰ ਸਿੰਘ)-ਲੋਕਾਂ ਦੀ ਜਾਨ ਦਾ ਖੌਅ ਬਣ ਰਹੀ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ 'ਤੇ ਪਾਬੰਦੀ ਲਗਾਵੇ ਸਰਕਾਰ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਗੌਤਮ ਗੁੱਡੂ ਸੇਠ ਨੇ ਕੀਤਾ | ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਦੁਕਾਨਾਂ 'ਤੇ ਸ਼ਰੇਆਮ ਹੁੰਦੀ ਹੈ ਤੇ ਲੋਕ ਜਦੋਂ ਇਸ ਦੀ ਵਰਤੋਂ ਕਰਦੇ ਹਨ ਤਾਂ ਕਈ ਲੋਕ ਚਾਈਨਾ ਡੋਰ ਕਾਰਨ ਜਿੱਥੇ ਜ਼ਖ਼ਮੀ ਹੁੰਦੇ ਹਨ ਉੱਥੇ ਕਈਆਂ ਦੀ ਜਾਨ ਵੀ ਖ਼ਤਰੇ ਵਿਚ ਪੈ ਜਾਂਦੀ ਹੈ | ਇਸ ਲਈ ਇਸ 'ਤੇ ਪੂਰਨ ਤੌਰ 'ਤੇ ਪਾਬੰਦੀ ਲੱਗਣੀ ਚਾਹੀਦੀ ਹੈ |