23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

7 ਦੇ ਪਟਿਆਲਾ ਧਰਨੇ ਦੀਆਂ ਤਿਆਰੀਆਂ ਮੁਕੰਮਲ-ਸੁਰਿੰਦਰ ਪੱਪੂ

ਅਜੀਤ ਡੈਸਕ 06-11-2025
ਗੁਰਦਾਸਪੁਰ, 5 ਨਵੰਬਰ (ਅਸ਼ੋਕ ਸ਼ਰਮਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਟਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਤੇ ਟੀ.ਐਸ.ਯੂ. ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਤੇ ਚੇਅਰਮੈਨ ਪਾਵਰਕਾਮ ਪਟਿਆਲਾ ਕੋਲੋਂ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮਨਵਾਉਣ ਲਈ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਪਟਿਆਲਾ ਮੁੱਖ ਦਫ਼ਤਰ ਸਾਹਮਣੇ ਪੰਜਾਬ ਪੱਧਰ ਦਾ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ | ਧਰਨੇ ਵਿਚ ਸ਼ਾਮਿਲ ਹੋਣ ਲਈ ਸਰਕਲ ਪੱਧਰ 'ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਸ੍ਰੀ ਪੱਪੂ ਨੇ ਦੱਸਿਆ ਕਿ ਪਟਿਆਲਾ ਦੇ ਧਰਨੇ ਨੰੂ ਕਾਮਯਾਬ ਬਣਾਉਣ ਲਈ ਇਸ ਵਿਚ ਸ਼ਮੂਲੀਅਤ ਕਰਨ ਲਈ ਪੈਨਸ਼ਨਰਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 7 ਨਵੰਬਰ ਨੰੂ ਗੁਰਦਾਸਪੁਰ ਸੁੱਕਾ ਤਲਾਬ ਤੋਂ ਇਲਾਵਾ ਪੁਰਾਣਾ ਸ਼ਾਲਾ, ਪਠਾਨਕੋਟ, ਕਾਦੀਆਂ, ਧਾਰੀਵਾਲ, ਬਟਾਲਾ ਤੋਂ ਪੈਨਸ਼ਨਰ ਇਕੱਠੇ ਹੋ ਕੇ ਪਟਿਆਲਾ ਧਰਨੇ ਨੰੂ ਕਾਮਯਾਬ ਕਰਨਗੇ ਤੇ ਪੰਜਾਬ ਸਰਕਾਰ ਤੇ ਚੇਅਰਮੈਨ ਪਾਵਰਕਾਮ ਤੋਂ ਆਪਣੀਆਂ ਪੈਂਡਿੰਗ ਮੰਗਾਂ 16 ਫ਼ੀਸਦੀ ਡੀ.ਏ., ਉਸ ਦਾ ਬਕਾਇਆ ਏਰੀਅਰ, ਕੈਸ਼ਲੈਸ ਸਕੀਮ ਚਾਲੂ ਕਰਵਾਉਣ, ਪੁਰਾਣੀ ਪੈਨਸ਼ਨ 1972 ਨਿਯਮ ਤਹਿਤ ਲਾਗੂ ਕਰਵਾਉਣ, ਸੇਵਾ-ਮੁਕਤ ਪੈਨਸ਼ਨਰਾਂ ਨੰੂ 2.45 ਫੈਕਟਰ ਦੀ 2.59 ਦਾ ਫੈਕਟਰ ਲਾਗੂ ਕਰਵਾਉਣ ਲਈ ਸਰਕਾਰ ਤੇ ਚੇਅਰਮੈਨ ਪਾਵਰਕਾਮ ਪਟਿਆਲਾ ਨੰੂ ਮਜਬੂਰ ਕਰਨਗੇ | ਜੇਕਰ ਫਿਰ ਵੀ ਪੰਜਾਬ ਸਰਕਾਰ ਤੇ ਚੇਅਰਮੈਨ ਪਾਵਰਕਾਮ ਨੇ ਮੀਟਿੰਗ ਦੇ ਕੇ ਮੰਗਾਂ ਹੱਲ ਨਾ ਕੀਤੀਆਂ ਤਾਂ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਜੋ ਵੀ ਅਗਲਾ ਤਿੱਖਾ ਸੰਘਰਸ਼ ਦਿੱਤਾ ਜਾਵੇਗਾ, ਉਸ ਨੰੂ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ |
ਪਿਛਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਹਮਲਾ ਕਰ ਕੇ ਜ਼ਖਮੀ ਕਰਨ ਵਾਲਿਆਂ ਖਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।