23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮੈਂਬਰ ਪਾਰਲੀਮੈਂਟ ਡਾਕਟਰ ਰਾਜ ਕੁਮਾਰ ਚੱਬੇਵਾਲ ਸ੍ਰੀ ਨਾਮਦੇਵ ਦਰਬਾਰ ਘੁਮਾਣ ਹੋਏ ਨਤਮਸਤਕ

ਅਜੀਤ ਡੈਸਕ 06-11-2025
ਘੁਮਾਣ, 5 ਨਵੰਬਰ (ਬੰਮਰਾਹ)- ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਸਮਾਗਮ ਕਰਵਾਏ ਗਏ ਜਿਨ੍ਹਾਂ ਵਿਚ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਭਗਤ ਨਾਮਦੇਵ ਜੀ ਦੇ ਸਮਾਧ ਅਸਥਾਨ 'ਤੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ | ਇਸ ਮੌਕੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਡਾ. ਚੱਬੇਵਾਲ ਤੇ ਵਿਧਾਇਕ ਕਿਸ਼ਨਕੋਟ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਭਗਤ ਨਾਮਦੇਵ ਜੀ ਦਾ ਇਹ ਸਥਾਨ ਬਹੁਤ ਹੀ ਪਵਿੱਤਰ ਤੇ ਮੁਕੱਦਸ ਅਸਥਾਨ ਹੈ | ਇਸ ਅਸਥਾਨ ਦੇ ਦਰਸ਼ਨ ਕਰ ਕੇ ਮਨ ਨੂੰ ਸ਼ਾਂਤੀ ਮਿਲੀ ਹੈ | ਉਨ੍ਹਾਂ ਕਿਹਾ ਕਿ ਕਮੇਟੀ ਵਲੋਂ ਭਗਤ ਨਾਮਦੇਵ ਜੀ ਦੇ ਇਸ ਨਗਰ ਲਈ ਜੋ ਵੀ ਮੰਗਾਂ ਰੱਖੀਆਂ ਗਈਆਂ ਹਨ, ਉਨ੍ਹਾਂ ਨੂੰ ਪੂਰਾ ਕਰਨ ਦਾ ਯਤਨ ਕਰਾਂਗੇ | ਇਸ ਮੌਕੇ ਵਿਧਾਇਕ ਕਿਸ਼ਨਕੋਟ ਨੇ ਪ੍ਰਬੰਧਕ ਕਮੇਟੀ ਵਲੋਂ ਕੀਤੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਤੇ ਡਾ. ਚੱਬੇਵਾਲ ਨੂੰ ਜੀ ਆਇਆਂ ਕਿਹਾ | ਇਸ ਮੌਕੇ ਜਸਪਾਲ ਸਿੰਘ ਚੇਅਰਮੈਨ ਮਿਲਕ ਪਲਾਂਟ ਹੁਸ਼ਿਆਰਪੁਰ, ਦਲਜੀਤ ਸਿੰਘ ਬਮਰਾਹ ਪੀ.ਏ. ਕਮ ਮੀਡੀਆ ਸਲਾਹਕਾਰ, ਤਰਸੇਮ ਸਿੰਘ ਬਾਵਾ ਪ੍ਰਧਾਨ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਨਰਿੰਦਰ ਸਿੰਘ ਨਿੰਦੀ, ਸਰਬਜੀਤ ਸਿੰਘ ਬਾਵਾ ਜੋਇੰਟ ਸਕੱਤਰ, ਮਾ. ਗੁਰਮੁੱਖ ਸਿੰਘ ਮੁੱਖ ਸਲਾਹਕਾਰ, ਜਸਬੀਰ ਸਿੰਘ, ਨੀਲਮ ਘੁਮਾਣ ਆਪ ਆਗੂ, ਕਾਮਰੇਡ ਗੁਰਦਿਆਲ ਸਿੰਘ ਘੁਮਾਣ, ਅੰਮਿ੍ਤਪਾਲ ਸਿੰਘ ਸੋਹੀ, ਸਾ. ਸਰਪੰਚ ਬਲਰਾਮ ਸਿੰਘ ਬਰਿਆਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਤ ਸਭਾ ਫ਼ਤਹਿਗੜ੍ਹ ਚੂੜੀਆਂ ਵਲੋਂ ਗਜ਼ਲ ਵਿਧਾ 'ਤੇ ਗੋਸ਼ਟੀ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਨੇ ਯੂਨੀਵਰਸਿਟੀ ਯੂਥ ਫੈਸਟੀਵਲ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।