17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜ਼ਿਮਨੀ ਚੋਣ ਤਰਨ ਤਾਰਨ ਲਈ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਸੈਂਕੜੇ ਵਰਕਰਾਂ ਦਾ ਕਾਫ਼ਲਾ ਲੈ ਕੇ ਰਵਾਨਾ ਹੋਏ

ਅਜੀਤ ਡੈਸਕ 07-11-2025
ਫ਼ਤਹਿਗੜ੍ਹ ਚੂੜੀਆਂ, 6 ਨਵੰਬਰ (ਅਵਤਾਰ ਸਿੰਘ ਰੰਧਾਵਾ)-ਤਰਨ ਤਰਨ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਸਬੰਧ ਵਿਚ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੇ ਵਿਸ਼ਾਲ ਰੋਡ ਸ਼ੋਅ 'ਚ ਸ਼ਮੂਲੀਅਤ ਕਰਨ ਲਈ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਬਲਬੀਰ ਸਿੰਘ ਪੰਨੂੰ 'ਆਪ' ਵਰਕਰਾਂ ਦਾ ਵੱਡਾ ਕਾਫ਼ਲਾ ਲੈ ਕੇ ਤਰਨ ਤਰਨ ਲਈ ਰਵਾਨਾ ਹੋਏ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੀ ਜਿੱਤ ਪ੍ਰਾਪਤ ਕਰਨ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰ ਤਰਨ ਤਾਰਨ ਜ਼ਿਮਨੀ ਚੋਣ ਲਈ ਵੱਡੀ ਮਿਹਨਤ ਕਰ ਰਹੇ ਹਨ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪਨੂੰ, ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਹਲਕਾ ਯੂਥ ਪ੍ਰਧਾਨ ਗੁਰਵਿੰਦਰ ਕਾਦੀਆਂ ਰਾਜਪੂਤਾਂ, ਬਲਾਕ ਪ੍ਰਧਾਨ ਰਘਬੀਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਹਰਦੀਪ ਸਿੰਘ ਦਮੋਦਰ, ਮਲਜਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਜੁਗਰਾਜ ਸਿੰਘ, ਦਵਿੰਦਰ ਸਿੰਘ, ਪਲਵਿੰਦਰ ਸਿੰਘ, ਅਨੂਪ ਕੁਮਾਰ, ਰਾਮ ਸਿੰਘ, ਮਨਜਿੰਦਰ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ, ਦਿਲਰਾਜ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਸੁਖਬੀਰ ਸਿੰਘ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਕਿਰਪਾਲ ਸਿੰਘ, ਕਾਲਾ ਫ਼ੌਜੀ, ਕੁਲਦੀਪ ਸਿੰਘ, ਮੇਜਰ ਸਿੰਘ, ਗੁਰਪਾਲ ਸਿੰਘ, ਹਰਵੰਤ ਸਿੰਘ, ਰਾਜਵੀਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਮੇਜਰ ਸਿੰਘ, ਮਲਕੀਤ ਸਿੰਘ, ਨਵਦੀਪ ਸਿੰਘ, ਰਣਜੀਤ ਸਿੰਘ, ਕਰਨ ਬਾਠ ਆਦਿ ਸਮੇਤ ਹਲਕੇ ਦੇ ਪੰਚ ਸਰਪੰਚ ਹਾਜ਼ਰ ਸਨ |
ਪਿਛਲੀ ਖ਼ਬਰ ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ ਅਗਲੀ ਖ਼ਬਰ ਬਲਬੀਰ ਸਿੰਘ ਪਨੂੰ ਨੇ ਤਰਨ ਤਾਰਨ 'ਚ ਕੀਤਾ ਚੋਣ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।