17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 07-11-2025
ਡੇਰਾ ਬਾਬਾ ਨਾਨਕ, 6 ਨਵੰਬਰ (ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਨਸ਼ਾ ਮੁਕਤੀ ਟੀਮ ਵਲੋਂ ਜ਼ਿਲ੍ਹਾ ਕੋਆਰਡੀਨੇਟਰ ਡਾਕਟਰ ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਬਾਬਾ ਅਜਿੱਤਾ ਰੰਧਾਵਾ ਪਾਰਕ ਵਿਖੇ ਖੂਨਦਾਨ ਤੇ ਮੈਡੀਕਲ ਕੈਂਪ ਲਗਾਇਆ ਗਿਆ | ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਪੁੱਜੇ ਜਿਨ੍ਹਾਂ ਵਲੋਂ ਕੈਂਪ ਦਾ ਉਦਘਾਟਨ ਕੀਤਾ ਗਿਆ | ਵਿਧਾਇਕ ਸ: ਰੰਧਾਵਾ ਨੇ ਜ਼ਿਲ੍ਹਾ ਨਸ਼ਾ ਮੁਕਤੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਇਕ ਮਹਾਨ ਦਾਨ ਹੈ ਕਿਉਂਕਿ ਸਾਡੇ ਵਲੋਂ ਦਿੱਤਾ ਹੋਇਆ ਖੂਨ ਦਾ ਇਕ-ਇਕ ਕਤਰਾ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ 'ਚ ਸਹਾਈ ਹੋ ਸਕਦਾ ਹੈ | ਜ਼ਿਲ੍ਹਾ ਕੋਆਰਡੀਨੇਟਰ ਡਾ. ਅਰਸ਼ਦੀਪ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਕੈਂਪ 'ਚ ਲੋਕਾਂ ਦਾ ਮੁਫਤ ਚੈੱਕਅਪ ਕਰ ਕੇ ਦਵਾਈਆਂ ਦਿੱਤੀਆਂ ਗਈਆਂ ਤੇ 100 ਯੂਨਿਟ ਖੂਨ ਇਕੱਠਾ ਕੀਤਾ ਗਿਆ | ਇਸ ਮੌਕੇ ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਆਦਿਤਿਆ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਰਣਜੇਤ ਸਿੰਘ ਬਾਠ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਐੱਚ.ਓ. ਅਸ਼ੋਕ ਕੁਮਾਰ, ਪ੍ਰਧਾਨ ਰਜੇਸ਼ ਕੁਮਾਰ ਬਿੱਟਾ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ, ਕੌਂਸਲਰ ਰਜਤ ਮਰਵਾਹਾ, ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਸੁਖਜਿੰਦਰ ਸਿੰਘ, ਸਰਪੰਚ ਸਤਨਾਮ ਸਿੰਘ ਬਾਜਵਾ ਵੈਰੋਕੇ, ਆਪ ਆਗੂ ਮੇਜਰ ਸਿੰਘ ਠੇਠਰਕੇ, ਹਰਦੇਵ ਸਿੰਘ ਹਰੂਵਾਲ, ਸਰਪੰਚ ਦਲਬੀਰ ਸਿੰਘ ਧਾਲੀਵਾਲ ਰਾਜੇਕੇ, ਰਾਜਵਿੰਦਰ ਸਿੰਘ ਰਾਜੂ ਹਰਦੋਰਵਾਲ, ਗੁਰਪ੍ਰੀਤ ਸਿੰਘ ਨਬੀਨਗਰ, ਭੁਪਿੰਦਰ ਸਿੰਘ ਵੈਰੋਕੇ, ਗੁਰਵਿੰਦਰ ਸਿੰਘ ਨਬੀਨਗਰ, ਤਰਨਦੀਪ ਸਿੰਘ ਪੱਖੋਕੇ, ਅੰਮਿ੍ਤਪਾਲ ਸਿੰਘ ਫਤਹਿਗੜ੍ਹ ਚੂੜੀਆਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਵੈਰੋਨੰਗਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।