17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 07-11-2025
ਗੁਰਦਾਸਪੁਰ, 6 ਨਵੰਬਰ (ਪੰਕਜ ਸ਼ਰਮਾ)- ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮਹੀਨੇਵਾਰ ਮੀਟਿੰਗ ਪੁਲਿਸ ਲਾਈਨ ਗੁਰਦਾਸਪੁਰ ਵਿਖੇ ਪ੍ਰਧਾਨ ਜਸਬੀਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮੈਂਬਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਵ: ਸੇਵਾ-ਮੁਕਤ ਐਸ.ਪੀ. ਚੰਚਲ ਸਿੰਘ ਨੇ ਆਪਣੇ ਜਾਇਦਾਦ ਪੰਜਾਬ ਇਕਾਈ ਨੂੰ ਦਾਨ ਕੀਤੀ ਸੀ ਤੇ ਇੰਸਪੈਕਟਰ ਜੋਗਿੰਦਰ ਸਿੰਘ, ਏ.ਐਸ.ਆਈ. ਦਿਲਬਾਗ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ, ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੁਲਾਜ਼ਮ ਤੇ ਪੈਨਸ਼ਨਰਾਂ ਦੀ ਪੈਂਡਿੰਗ ਡੀ.ਏ. ਤੇ ਫ਼ੰਡ ਜਲਦ ਤੋਂ ਜਲਦ ਜਾਰੀ ਕਰਨ ਦੀ ਮੰਗ ਕੀਤੀ | ਇਸ ਮੌਕੇ ਪੂਰਨ ਚੰਦ, ਬਲਵਿੰਦਰ ਸਿੰਘ, ਹਰਚਰਨ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਸੰਸਾਰ ਚੰਦ, ਜਨਕ ਸਿੰਘ, ਪਰਮਜੀਤ ਕੁਮਾਰ ਤੇ ਸਮੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਸਰਪੰਚ ਕੁਲਦੀਪ ਸਿੰਘ ਜੀਵਨਚੱਕ ਦਾਂ ਦਿਹਾਂਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।