ਘੱਲੂਘਾਰਾ ਸਾਹਿਬ, 6 ਨਵੰਬਰ (ਪਰਮ ਮਿਨਹਾਸ)-ਤਰਨ ਤਾਰਨ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਸ਼ਾਨਦਾਰ ਜਿੱਤ ਹੋਵੇਗੀ | ਇਹ ਦਾਅਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਿਰਮਲ ਸਿੰਘ ਸੋਨੂੰ ਨੇ ਸਾਥੀਆਂ ਸਮੇਤ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਜਿੱਥੇ ਹਰੇਕ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਉੱਥੇ ਹੀ ਸੂਬੇ ਵਿਚ ਵਿਕਾਸ ਕਾਰਜ ਬੜੇ ਜ਼ੋਰਾਂ-ਸ਼ੋਰਾਂ ਨਾਲ ਬਿਨਾਂ ਕਿਸੇ ਭੇਦ-ਭਾਵ ਤੋਂ ਕਰਵਾਏ ਗਏ ਸਨ ਜਿਨ੍ਹਾਂ ਨੂੰ ਸੂਬੇ ਦੇ ਲੋਕ ਅੱਜ ਵੀ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਦਲਾਅ ਦਾ ਝੂਠਾ ਨਾਅਰਾ ਲਗਾ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਗਾਰੰਟੀਆਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਸਨ, ਉਨ੍ਹਾਂ ਨੂੰ ਪੂਰਾ ਤਾਂ ਕੀ ਕਰਨਾ ਸੀ, ਸਗੋਂ 'ਆਪ' ਸਰਕਾਰ ਨੇ ਕਾਂਗਰਸ ਸਰਕਾਰ ਵਲੋਂ ਲੋੜਵੰਦ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨੂੰ ਬੰਦ ਕਰ ਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ | ਇਸ ਮੌਕੇ ਸਰਪੰਚ ਕਰਮ ਸਿੰਘ, ਭੁਪਿੰਦਰ ਸਿੰਘ, ਪ੍ਰਦੂਮਣ ਸਿੰਘ, ਜਸਪਾਲ ਸਿੰਘ, ਜੋਨੀ ਭੈਣੀ ਪਸਵਾਲ ਆਦਿ ਹਾਜ਼ਰ ਸਨ |