ਧਾਰੀਵਾਲ, 6 ਨਵੰਬਰ (ਸਵਰਨ ਸਿੰਘ)- ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਦੀਵਾਨ ਹਾਲ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਮੀਟਿੰਗ ਬਲਵਿੰਦਰ ਸਿੰਘ ਦੂਲਾਨੰਗਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਬਲਵਿੰਦਰ ਸਿੰਘ ਨੰਗਲ, ਅਮਰੀਕ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਪੀ.ਐਸ.ਪੀ.ਸੀ.ਐਲ. ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਨੀਆਂ ਹੋਈਆਂ ਮੰਗ ਨੂੰ ਤੁਰੰਤ ਲਾਗੂ ਕੀਤਾ ਜਾਵੇ | ਉਨ੍ਹਾਂ ਮੰਗਾਂ ਨੂੰ ਲੈ ਕੇ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੂਬਾ ਕਮੇਟੀ ਦੇ ਸੱਦੇ ਅਨੁਸਾਰ ਹੈੱਡਕੁਆਰਟਰ 'ਤੇ ਧਰਨਾ ਦੇਣ ਤੇ ਰੋਸ ਪ੍ਰਦਰਸ਼ਨ ਆਦਿ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਅਮਰੀਕ ਸਿੰਘ ਨੇ ਨਿਭਾਈ |