ਘੁਮਾਣ, 6 ਨਵੰਬਰ (ਬੰਮਰਾਹ)- ਤਰਨ ਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਬਲਾਕ ਪ੍ਰਧਾਨ ਸਤਿੰਦਰ ਸਿੰਘ ਦਕੋਹਾ ਅਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਪੰਨੂ ਵਲੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਪਿੰਡਾਂ ਅੰਦਰ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਿਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੇ ਫਰਕ ਨਾਲ ਜਿੱਤਣਗੇ | ਉਨ੍ਹਾਂ ਕਿਹਾ ਕਿ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ 'ਚ ਸਮੁੱਚੇ ਵਰਕਰ ਤੇ ਆਗੂ ਇਸ ਚੋਣ ਵਿਚ ਡਟੇ ਹੋਏ ਹਨ | ਇਸ ਮੌਕੇ ਸਰਪੰਚ ਨਿਰਵੈਰ ਸਿੰਘ ਦਕੋਹਾ, ਗੁਰਪ੍ਰਤਾਪ ਸਿੰਘ ਖਾਨਸ਼ਾਹੀਆ, ਹਰਜੀਤ ਸਿੰਘ ਹਨੀ ਸ਼ਾਹ, ਡਾ. ਨਰਿੰਦਰਪਾਲ ਸਿੰਘ, ਜਗਜੀਵਨ ਸਿੰਘ ਅਰਾਈਆਂਵਾਲੀ, ਦਵਿੰਦਰ ਸਿੰਘ ਮਿਸ਼ਰਪੁਰਾ, ਅੰਮਿ੍ਤ ਸਿੰਘ ਕਲੇਰ ਆਦਿ ਹਾਜ਼ਰ ਸਨ |