ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਲਦਾ ਵਹੀਰ ਚੱਕਰਵਰਤੀ ਪੰਜਵਾਂ ਤਖ਼ਤ ਵਲੋਂ ਸਮਾਗਮ
ਅਜੀਤ ਡੈਸਕ
07-11-2025
ਧਾਰੀਵਾਲ, 6 ਨਵੰਬਰ (ਸਵਰਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਗੁਰਮਤਿ ਸਮਾਗਮ ਸਮੂਹ ਇਲਾਕਾ ਧਾਰੀਵਾਲ ਦੀ ਸੰਗਤਾਂ ਵਲੋਂ ਕਰਵਾਇਆ ਗਿਆ ਜਿਸ ਦੌਰਾਨ ਸਿੰਘ ਸਾਹਿਬ ਗਿਆਨੀ ਸ਼ਮਸੇਰ ਸਿੰਘ ਵਲੋਂ ਲਗਾਤਾਰ 3 ਦਿਨ ਸੰਗਤਾਂ ਨੂੰ ਗੁਰਬਾਣੀ-ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸਿੰਘ ਸਾਹਿਬ ਗਿਆਨੀ ਸ਼ਮਸ਼ੇਰ ਸਿੰਘ ਨੇ ਸੰਗਤਾਂ ਨੂੰ ਬਾਣੇ ਤੇ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਹਰੇਕ ਧਰਮ ਦਾ ਸਤਿਕਾਰ ਕਰਦੇ ਹੋਏ ਆਪਣੇ ਧਰਮ 'ਚ ਪੱਕੇ ਰਹਿਣਾ ਚਾਹੀਦਾ ਹੈ | ਇਸ ਮੌਕੇ ਆਮ ਆਦਮੀ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਨੇ ਸਾਥੀਆਂ ਸਮੇਤ ਸ਼ਮੂਲੀਅਤ ਕਰ ਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਚਲਦਾ ਵਹੀਰ ਚੱਕਰਵਰਤੀ ਪੰਜਵਾਂ ਤਖ਼ਤ ਸਾਹਿਬ ਦੇ ਇਤਿਹਾਸ ਬਾਰੇ ਚਰਚਾ ਕੀਤੀ | ਇਸ ਮੌਕੇ ਉਨ੍ਹਾਂ ਨੂੰ ਜਥੇ ਵਲੋਂ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬਾਬਾ ਪੂਲਾ ਨਿਗਾਰਚੀ, ਬਾਬਾ ਪੂਰਨ ਸਿੰਘ, ਬਾਬਾ ਸੁਖਦੇਵ ਸਿੰਘ ਬੱਬਰ, ਬਾਬਾ ਸੁਖਵਿੰਦਰ ਸਿੰਘ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਬਾਬਾ ਸੁੱਖਾ ਸਿੰਘ, ਹਰਪਾਲ ਸਿੰਘ, ਅਮਰਬੀਰ ਸਿੰਘ ਢਿੱਲੋਂ, ਹਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੂੰ ਸ਼ਮੂਲੀਅਤ ਕੀਤੀ |