ਗੁਰਦਾਸਪੁਰ, 6 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਸੀਨੀਅਰ ਅਕਾਲੀ ਆਗੂ ਕਮਲਜੀਤ ਚਾਵਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਐਮ.ਪੀ. ਰਾਜਾ ਵੜਿੰਗ ਵਲੋਂ ਕਾਂਗਰਸ ਪਾਰਟੀ ਦੇ ਮਰਹੂਮ ਆਗੂ ਬੂਟਾ ਸਿੰਘ ਜੋ ਦੇਸ਼ ਦੇ ਗ੍ਰਹਿ ਮੰਤਰੀ ਦੇ ਅਹੁਦੇ 'ਤੇ ਰਹਿ ਚੁੱਕੇ ਹਨ, ਦੇ ਬਾਰੇ ਬਹੁਤ ਮਾੜੀ ਸ਼ਬਦਾਵਲੀ ਬੋਲੀ ਹੈ ਜੋ ਅਤਿ ਨਿੰਦਣਯੋਗ ਹੈ | ਉਨ੍ਹਾਂ ਦੇ ਬਿਆਨ ਨਾਲ ਕਾਂਗਰਸ ਪਾਰਟੀ ਦਾ ਐੱਸ.ਸੀ. ਤੇ ਬੀ.ਸੀ. ਭਾਈਚਾਰੇ ਪ੍ਰਤੀ ਚਿਹਰਾ ਬੇਨਕਾਬ ਹੋਇਆ ਹੈ | ਚਾਵਲਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਮੰਗ ਕੀਤੀ ਗਈ ਕਿ ਰਾਜਾ ਵੜਿੰਗ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ