17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜ਼ਿਲ੍ਹਾ ਵਾਸੀ 8 ਨਵੰਬਰ ਨੂੰ ਇਤਿਹਾਸਕ ਲਾਈਟ ਐਂਡ ਸਾਊਾਡ ਸ਼ੋਅ ਪਰਿਵਾਰਾਂ ਸਮੇਤ ਜ਼ਰੂਰ ਦੇਖਣ : ਵਿਧਾਇਕ ਅਮਰਪਾਲ ਸਿੰਘ, ਐਡਵੋਕੇਟ ਸੇਖਵਾਂ

ਲਾਈਟ ਐਂਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ | ਅਜੀਤ ਤਸਵੀਰ <br/> 07-11-2025
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਟਾਲਾ ਵਿਖੇ 8 ਨਵੰਬਰ ਨੂੰ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ ਨੂੰ ਜ਼ਿਲ੍ਹਾ ਵਾਸੀ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਦੇਖਣ | ਇਹ ਅਪੀਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਰਦਿਆਂ ਕਿਹਾ ਕਿ 8 ਨਵੰਬਰ ਦੀ ਸ਼ਾਮ 6 ਵਜੇ ਬਟਾਲਾ ਦੀ ਆਈ.ਟੀ.ਆਈ. ਗਰਾਊਾਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਸ਼ੋਅ ਨੂੰ ਵੇਖਣ ਲਈ ਸ਼ਾਮਿਲ ਹੋਣਾ ਮੁਫਤ ਹੋਵੇਗਾ | ਇਸ ਸ਼ੋਅ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਵਲੋਂ ਆਈ.ਟੀ.ਆਈ. ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ ਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ | ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਮੈਡਮ ਨਵਜੋਤ ਸ਼ਰਮਾ ਆਰ.ਟੀ.ਏ., ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐੱਮ. ਬਟਾਲਾ, ਮਨਜੀਤ ਸਿੰਘ ਰਾਜਲਾ ਐਸ.ਡੀ.ਐੱਮ. ਗੁਰਦਾਸਪੁਰ, ਪ੍ਰੋ. ਰਾਜ ਕੁਮਾਰ ਸ਼ਰਮਾ, ਡੀ.ਐੱਸ.ਪੀ. ਤੇਜਿੰਦਰਪਾਲ ਸਿੰਘ, ਐੱਸ.ਡੀ.ਓ. ਨਿਰਮਲ ਸਿੰਘ, ਪਰਮਿੰਦਰ ਸਿੰਘ ਸ਼ੈਣੀ ਜ਼ਿਲ੍ਹਾ ਗਾਈਡੈਂਸ ਕੋਸ਼ਲਰ, ਨੀਰਜ ਸ਼ਰਮਾ ਫਾਈਰ ਅਫਸਰ, ਨਿਰਮਲ ਸਿੰਘ, ਸੁਪਰਡੈਂਟ ਸੁੰਦਰ ਸ਼ਰਮਾ, ਲਖਬੀਰ ਸਿੰਘ, ਰਾਜਵਿੰਦਰ ਸਿੰਘ ਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਾਬਾ ਮਹਿਮਾ ਸਾਹਿਬ ਗੁਰਦੁਆਰਾ ਮਹਿਮੇਚੱਕ ਵਿਖੇ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।