ਕਿਲ੍ਹਾ ਲਾਲ ਸਿੰਘ, 6 ਨਵੰਬਰ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਵਿਖੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਜੀ ਦੇ ਪਾਠ ਕਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ | ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਧਾਰਮਿਕ ਸਮਾਗਮ ਵਿਚ ਬੱਚਿਆਂ ਨੇ ਧਾਰਮਿਕ ਗੀਤ, ਕਵਿਤਾਵਾਂ, ਕਵੀਸ਼ਰੀ ਤੇ ਭਾਸ਼ਣ ਮੁਕਾਬਲਿਆਂ 'ਚ ਹਿੱਸਾ ਲਿਆ | ਇਸ ਮੌਕੇ ਚੇਅਰਮੈਨ ਗੁਰਦੀਪ ਸਿੰਘ ਕੋਟਮਜਲਸ, ਮੈਡਮ ਗੁਰਪ੍ਰੀਤ ਕੌਰ, ਅਮਨਦੀਪ ਕੌਰ, ਸ਼ਰਨਦੀਪ ਕੌਰ, ਰਾਜਵਿੰਦਰ ਕੌਰ, ਸਿਮਰਨਜੀਤ ਕੌਰ, ਗੁਰਮੀਤ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਸੁਮਨਦੀਪ ਕੌਰ, ਰਜਨੀਸ਼ ਕੌਰ, ਰਾਜਬੀਰ ਕੌਰ ਆਦਿ ਨੇ ਪ੍ਰਕਾਸ਼ ਪੁਰਬ ਦੀ ਸਾਰਿਆਂ ਨੂੰ ਵਧਾਈ ਦਿੱਤੀ |