17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

8 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸੰਬੰਧਤ ਲਾਈਟ ਐਂਡ ਸਾਊਾਡ ਸ਼ੋਅ ਬਟਾਲਾ ਵਿਖੇ ਹੋਵੇਗਾ : ਚੇਅਰਮੈਨ ਜੋਬਨ ਰੰਧਾਵਾ

ਅਜੀਤ ਡੈਸਕ 07-11-2025
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 8 ਨਵੰਬਰ ਦੀ ਸ਼ਾਮ 6 ਵਜੇ ਬਟਾਲਾ ਦੀ ਆਈ.ਟੀ.ਆਈ. ਗਰਾਊਾਡ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾਵੇਗਾ, ਸ਼ੋਅ ਵੇਖਣ ਦੀ ਐਂਟਰੀ ਬਿਲਕੁਲ ਮੁਫਤ ਹੈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਇਤਿਹਾਸਕ ਲਾਈਟ ਐਂਡ ਸਾਊਾਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਦੇਖਣ ਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ | ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਾਡ ਸ਼ੋਅ 'ਚ ਵੱਧ ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਇਸ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ |
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਚੋਰਾਂ ਵਲੋਂ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।