17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਲਾਰੈਂਸ ਇੰਟਰਨੈਸ਼ਨਲ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 07-11-2025
ਵਡਾਲਾ ਗ੍ਰੰਥੀਆਂ, 6 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਲਾਰੈਂਸ ਇੰਟਰਨੈਸ਼ਨਲ ਸਕੂਲ ਵਲੋਂ ਸ਼੍ਰੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੂਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਸ: ਸੁਖਜਿੰਦਰ ਸਿੰਘ ਮੱਲਿਆਂਵਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵਿਤਾ ਪਾਠ ਆਦਿ ਰਾਹੀਂ ਗੁਰੂ ਜੀ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਗਿਆ | ਚੇਅਰਮੈਨ ਸ: ਮੱਲਿਆਂਵਾਲ ਨੇ ਕਿਹਾ ਕਿ ਗੁਰੂ ਸਾਹਿਬ ਦੇ 3 ਮੁੱਖ ਸਿਧਾਂਤ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ, ਸਾਨੂੰ ਜੀਵਨ 'ਚ ਅਮਲ ਕਰਨੇ ਚਾਹੀਦੇ ਹਨ | ਕੀਰਤਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਪਿ੍ੰਸੀਪਲ ਡਾ. ਰਮਨ ਕੁਮਾਰ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਪਿੰਡ ਮੰਨਣ ਵਿਖੇ ਸਮਾਗਮ ਕਰਵਾਇਆ ਅਗਲੀ ਖ਼ਬਰ 8 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸੰਬੰਧਤ ਲਾਈਟ ਐਂਡ ਸਾਊਾਡ ਸ਼ੋਅ ਬਟਾਲਾ ਵਿਖੇ ਹੋਵੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।