17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ 'ਚ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਅਜੀਤ ਡੈਸਕ 07-11-2025
ਬਟਾਲਾ, 6 ਨਵੰਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾਪੂਰਵਕ ਮਨਾਇਆ ਗਿਆ | ਸਕੂਲ 'ਚ ਪਿ੍ੰਸੀਪਲ, ਅਧਿਆਪਕ ਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਦੀਆਂ ਛੇ ਪੌੜੀਆਂ ਦਾ ਪਾਠ ਕੀਤਾ ਗਿਆ | ਅਰਦਾਸ ਉਪਰੰਤ ਸਾਰੇ ਵਿਦਿਆਰਥੀਆਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ | ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ, ਗੁਰਬਾਣੀ ਕੰਠ, ਸ਼ਬਦ ਕੀਰਤਨ, ਕਵੀਸ਼ਰੀ ਤੇ ਚਾਰਟ ਮੁਕਾਬਲੇ ਕਰਵਾਏ ਗਏ | ਗੁਰਬਾਣੀ ਕੰਠ ਮੁਕਾਬਲੇ 'ਚ ਬੱਚਿਆਂ ਨੇ ਗੁਰਮਤਿ ਸਿਧਾਂਤਾਂ ਦੀ ਪਾਲਣਾ ਕਰਦੇ ਹੋਏ ਹਿੱਸਾ ਲਿਆ | ਭਾਸ਼ਣ ਤੇ ਸ਼ਬਦ ਗਾਇਨ ਮੁਕਾਬਲੇ ਵਿਚ ਪੰਜਵੀਂ ਤੋਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਉਪਰੰਤ 7ਵੀਂ ਜਮਾਤ ਦੇ ਜਸਕਰਨ, ਉਪਰਾਜ ਅਤੇ ਸਾਹਿਲਪ੍ਰੀਤ ਸਿੰਘ ਨੇ ਦਿਲਕਸ਼ ਅੰਦਾਜ ਵਿਚ ਕਵੀਸ਼ਰੀ ਪੇਸ਼ ਕੀਤੀ | ਅੰਤ ਵਿਚ ਹਰੇਕ ਹਾਊਸ ਦੇ ਬੱਚਿਆਂ ਦੀਆਂ ਚਾਰ ਟੀਮਾਂ ਬਣਾਈਆਂ ਗਈਆਂ ਤੇ ਗੁਰਬਾਣੀ ਕੁਵਿਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਕੋਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ ਤੇ ਸਹੀ ਉਤਰ ਦੇਣ ਵਾਲੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ | ਸਾਰਾ ਸਮਾਗਮ ਮੈਡਮ ਦਵਿੰਦਰ ਕੌਰ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ | ਮੰਚ ਸੰਚਾਲਕਾ ਦੀ ਭੂਮਿਕਾ ਮੈਡਮ ਕੋਮਲਪ੍ਰੀਤ ਕੌਰ ਤੇ ਮੈਡਮ ਮਨਪ੍ਰੀਤ ਕੌਰ ਵਲੋਂ ਨਿਭਾਈ ਗਈ | ਪਿ੍ੰਸੀਪਲ ਕੁਲਬੀਰ ਕੌਰ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ |
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ 5 ਪਿੰਡਾਂ ਦੇ ਹੜ੍ਹ ਪੀੜਤਾਂ ਨੂੰ 1.58 ਕਰੋੜ ਮੁਆਵਜ਼ਾ ਵੰਡਿਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਪਿੰਡ ਮੰਨਣ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।