17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਘੁਮਾਣ 'ਚ ਸੈਮੀਨਾਰ

ਅਜੀਤ ਡੈਸਕ 07-11-2025
ਘੁਮਾਣ, 6 ਨਵੰਬਰ (ਬੰਮਰਾਹ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਵੀ ਅੱਗੇ ਵਧਾਉਣ ਲਈ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕੋਆਰਡੀਨੇਟਰ ਰਾਜਵਿੰਦਰ ਸਿੰਘ ਬਬਲੂ ਦੀ ਅਗਵਾਈ 'ਚ ਘੁਮਾਣ ਵਿਖੇ ਬਾਬਾ ਨਾਮਦੇਵ ਭਵਨ ਵਿਚ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਬੀ.ਡੀ.ਪੀ.ਓ. ਨਰਿੰਦਰ ਸਿੰਘ, ਸੁਪਰਡੈਂਟ ਗੁਰਪਿੰਦਰ ਕੌਰ ਕਾਦੀਆਂ, ਅਡੀਸ਼ਨਲ ਐੱਸ.ਐਚ.ਓ. ਗੁਰਸੇਵਕ ਸਿੰਘ, ਬਲਾਕ ਕੋਆਰਡੀਨੇਟਰ ਅੰਮਿ੍ਤਪਾਲ ਸਿੰਘ ਸੋਹੀ ਆਦਿ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਵੀ ਤੇਜ਼ ਕਰਨ ਲਈ 'ਮੋਬਾਇਲ ਐਪ' ਜਾਰੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੂੰ ਵੱਡੀ ਸਫਲਤਾ ਮਿਲ ਰਹੀ ਹੈ | ਇਸ ਮੌਕੇ ਅੰਮਿ੍ਤਪਾਲ ਸਿੰਘ ਸੋਹੀ ਤੇ ਸੂਬਾਈ ਮਹਿਲਾ ਵਿੰਗ ਦੇ ਮੈਂਬਰ ਨੀਲਮ ਘੁਮਾਣ ਨੇ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਕੇਵਲ ਇਕ ਵਿਅਕਤੀ ਦਾ ਕੰਮ ਨਹੀਂ, ਸਗੋਂ ਸਮੁੱਚੇ ਲੋਕਾਂ ਨੂੰ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕੇ ਗੁਰਦਿਆਲ ਸਿੰਘ ਘੁਮਾਣ, ਬਲਾਕ ਪ੍ਰਧਾਨ ਦਲਜੀਤ ਸਿੰਘ, ਬਲਾਕ ਪ੍ਰਧਾਨ ਬਲਜੀਤ ਸਿੰਘ, ਉਪ ਬਲਾਕ ਪ੍ਰਧਾਨ ਚਰਨਜੀਤ ਸਿੰਘ, ਪੰਚਾਇਤ ਅਫਸਰ ਜਸਵੰਤ ਸਿੰਘ, ਪੰਚਾਇਤ ਅਫਸਰ ਹਰਦੇਵ ਸਿੰਘ, ਐੱਸ.ਈ.ਪੀ.ਓ. ਓਮ ਲਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਬੱਚਿਆਂ 'ਚ 'ਸ਼ੋਅ ਐਂਡ ਟੈੱਲ' ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।