ਅੱਚਲ ਸਾਹਿਬ, 6 ਨਵੰਬਰ (ਗੁਰਚਰਨ ਸਿੰਘ)-ਪਿੰਡ ਰੰਗੜ ਨੰਗਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਦੌਰਾਨ ਗੁਰਦੁਆਰਾ ਬਾਬਾ ਸੰਗਤ ਸਿੰਘ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਪਿੰਡ ਦੇ ਆਲੇ-ਦੁਆਲੇ ਪ੍ਰਕਰਮਾ ਕਰ ਕੇ ਫਿਰ ਗੁਰਦੁਆਰਾ ਬਾਬਾ ਸੰਗਤ ਸਿੰਘ ਦੇ ਸਥਾਨ 'ਤੇ ਪਹੁੰਚ ਕੇ ਨਗਰ ਕੀਰਤਨ ਦੀ ਸਮਾਪਤੀ ਹੋਈ | ਇਸ ਮੌਕੇ ਬਾਬਾ ਹਰਜੀਤ ਸਿੰਘ, ਬਾਬਾ ਤਰਸੇਮ ਸਿੰਘ, ਬਾਬਾ ਹਰਪਾਲ ਸਿੰਘ, ਸੂਬੇਦਾਰ ਤਰਸੇਮ ਸਿੰਘ, ਮਨਦੀਪ ਸਿੰਘ ਰੰਗੜ-ਨੰਗਲ ਹਲਕਾ ਇੰਚਾਰਜ ਸ੍ਰੀ ਹਰਗੋਬਿੰਦਪੁਰ ਸਾਹਿਬ, ਸਰਪੰਚ ਜਸਬੀਰ ਸਿੰਘ, ਸਾਹਿਬ ਸਿੰਘ, ਬਾਬਾ ਮੁਖਤਾਰ ਸਿੰਘ, ਬਾਬਾ ਜਗਤਾਰ ਸਿੰਘ, ਚਰਨਜੀਤ ਸਿੰਘ, ਬਾਬਾ ਹਰਜੀਤ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਨਰਿੰਦਰ ਸਿੰਘ, ਸੂਬੇਦਾਰ ਨਰਿੰਦਰ ਸਿੰਘ, ਸਾ. ਸਰਪੰਚ ਹਰਜੀਤ ਸਿੰਘ ਪਰਮਾਰ, ਜਗਜੀਤ ਸਿੰਘ, ਬਾਬਾ ਕਵਲਜੀਤ ਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਜਗਤਾਰ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਕੇਵਲ ਸਿੰਘ, ਬਾਬਾ ਸ਼ੇਰ ਸਿੰਘ, ਬਾਬਾ ਸੁਰਜੀਤ ਸਿੰਘ, ਮਨਜੀਤ ਸਿੰਘ, ਰਵੀ ਸਿੰਘ, ਕੇਵਲ ਸਿੰਘ ਜ਼ੋਨ, ਬਲਰਾਜ ਸਿੰਘ, ਕੁਲਦੀਪ ਸਿੰਘ, ਬਾਬਾ ਗੁਰਜੀਤ ਸਿੰਘ, ਬਾਬਾ ਸੁੱਖਾ ਸਿੰਘ, ਬਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ |