17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ੀ ਮੋਰਚਾ ਖੋਲ੍ਹਣ ਦਾ ਐਲਾਨ

ਅਜੀਤ ਡੈਸਕ 07-11-2025
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਵਲੋਂ ਸਰਕਾਰ ਖ਼ਿਲਾਫ਼ ਸੰਘਰਸ਼ੀ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਫ਼ਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਸ਼ਹਿਰ ਅੰਦਰ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਕਨਵੀਨਰ ਅਮਰਜੀਤ ਸਿੰਘ ਕੋਠੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਆਪਣੀਆਂ ਵਾਜਬ ਮੰਗਾਂ ਦੇ ਹੱਲ ਲਈ ਵੱਡੀਆਂ ਉਮੀਦਾਂ ਨਾਲ ਆਪ ਸਰਕਾਰ ਨੂੰ ਸੂਬੇ ਦੀ ਵਾਗਡੋਰ ਸੌਂਪੀ ਸੀ | ਜ਼ਿਕਰਯੋਗ ਹੈ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਕਰਨ ਦੇ ਬਾਵਜੂਦ ਤਿੰਨ ਸਾਲ ਬੀਤਣ ਮਗਰੋਂ ਇਕ ਵੀ ਐਨ.ਪੀ.ਐੱਸ. ਮੁਲਾਜ਼ਮ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਨਹੀਂ ਮਿਲਿਆ ਹੈ | ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੇਵਲ ਇਸ਼ਤਿਹਾਰਾਂ ਤੇ ਬਿਆਨਾਂ ਤੱਕ ਸੀਮਤ ਹੈ | ਹੁਣ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਸਬ-ਕਮੇਟੀ ਸੂਬੇ ਦੀ ਮਾੜੀ ਵਿੱਤੀ ਹਾਲਤ ਨੂੰ ਬਹਾਨਾ ਬਣਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਏ ਕੇਂਦਰੀ ਯੂ.ਪੀ.ਐਸ. ਸਕੀਮ ਨੂੰ ਥੋਪਣ ਦੀ ਤਿਆਰੀ ਵਿਚ ਹੈ ਜਿਸ ਨੰੂ ਐੱਨ.ਪੀ.ਐੱਸ. ਮੁਲਾਜ਼ਮਾਂ ਨੇ ਧੁਰੋਂ ਨਕਾਰ ਦਿੱਤਾ ਹੈ | ਜ਼ਿਲ੍ਹਾ ਕੋ-ਕਨਵੀਨਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਪੈਨਸ਼ਨ ਲਾਗੂ ਕਰਨ ਦੀ ਨਕਾਮੀ ਖ਼ਿਲਾਫ਼ ਫ਼ਰੰਟ ਵਲੋਂ ਜ਼ਿਲ੍ਹ ਪੱਧਰੀ ਕਨਵੈੱਨਸ਼ਨਾਂ ਕਰਕੇ ਐਨ.ਪੀ.ਐੱਸ. ਮੁਲਾਜ਼ਮਾਂ ਨੂੰ ਤਿੱਖੇ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ | ਉਪਰੰਤ ਰੋਸ ਮਾਰਚ ਕਰ ਕੇ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ | ਜ਼ਿਲ੍ਹਾ ਪੱਧਰੀ ਮੁਜ਼ਾਹਰਿਆਂ ਤੋਂ ਬਾਅਦ ਹਮਿਖ਼ਆਲੀ ਧਿਰਾਂ ਨੂੰ ਨਾਲ ਲੈ ਕੇ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ | ਉਨ੍ਹਾਂ ਐੱਨ.ਐੱਮ.ਓ.ਪੀ.ਐੱਸ. ਦੀ 25 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਦੇਸ਼ ਪੱਧਰੀ ਰੈਲੀ ਦਾ ਸਮਰਥਨ ਕਰਦਿਆਂ ਰੈਲੀ 'ਚ ਸ਼ਮੂਲੀਅਤ ਕਰਨ ਦਾ ਵੀ ਫ਼ੈਸਲਾ ਕੀਤਾ ਹੈ | ਇਸ ਮੌਕੇ ਹਰਦੀਪ ਰਾਜ, ਰਮਨ ਮਹਾਜਨ, ਗੁਰਦਿਆਲ ਚੰਦ, ਗੁਰਪ੍ਰੀਤ ਸਿੰਘ ਬੱਬੇਹਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਯੂਨੀਵਰਸਿਟੀ ਯੁਵਕ ਮੇਲੇ 'ਚੋਂ ਰਨਰਅੱੱਪ ਟਰਾਫ਼ੀ ਜਿੱਤੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਰੰਗੜ ਨੰਗਲ 'ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।