18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਚੈਕਿੰਗ ਦੌਰਾਨ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 07-11-2025
ਮਾਧੋਪੁਰ, 6 ਨਵੰਬਰ (ਮਹਿਰਾ)- ਸੁਜਾਨਪੁਰ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਇੰਚਾਰਜ ਮੋਹਿਤ ਟਾਂਕ ਨੇ ਦੱਸਿਆ ਕਿ ਏ.ਐਸ.ਆਈ. ਬਲਵਿੰਦਰ ਕੁਮਾਰ ਪੁਲਿਸ ਪਾਰਟੀ ਨਾਲ ਮਾਧੋਪੁਰ ਚੈੱਕ ਪੋਸਟ 'ਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ ਤਾਂ ਲਖਨਪੁਰ ਵਾਲੇ ਪਾਸੇ ਤੋਂ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸੀ ਕਿ ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਤਾਂ ਉਹ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗ ਪਏ ਤੇ ਜੇਬ 'ਚ ਪਾਇਆ ਪਲਾਸਟਿਕ ਦਾ ਲਿਫ਼ਾਫ਼ਾ ਸੁੱਟ ਦਿੱਤਾ | ਜਦੋਂ ਪਲਾਸਟਿਕ ਦੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 6 ਮਿਲੀਗ੍ਰਾਮ ਹੈਰੋਇਨ ਮਿਲੀ ਜਿਸ ਦੀ ਪਹਿਚਾਣ ਰਾਹੁਲ ਉਰਫ਼ ਪੰਕੂ ਤੇ ਵਿਕਾਸ ਕੁਮਾਰ ਵਾਸੀ ਖ਼ਾਨਪੁਰ ਪਠਾਨਕੋਟ ਵਜੋਂ ਹੋਈ ਹੈ ਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ
ਪਿਛਲੀ ਖ਼ਬਰ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਿਖੇ ਸਹਾਇਕ ਧੰਦਿਆਂ ਬਾਰੇ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।