18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਦੇ ਸਾਇੰਸ ਵਿਭਾਗ ਵਲੋਂ ਫਰੈਸ਼ਰ ਪਾਰਟੀ

ਅਜੀਤ ਡੈਸਕ 07-11-2025
ਪਠਾਨਕੋਟ, 6 ਨਵੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਬੀ.ਐਸ.ਸੀ. ਵਿਭਾਗ ਦੇ ਵਿਦਿਆਰਥੀਆਂ ਨੇ ਇਕ ਫਰੈਸ਼ਰ ਪਾਰਟੀ ਦੀ ਮੇਜ਼ਬਾਨੀ ਕੀਤੀ, ਜਿੱਥੇ ਅਮਨ ਨੂੰ ਮਿਸਟਰ ਫਰੈਸ਼ਰ ਅਤੇ ਅਰੁਣਘਤੀ ਨੂੰ ਮਿਸ ਫਰੈਸ਼ਰ ਚੁਣਿਆ ਗਿਆ | ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਜੇ.ਸੀ. ਕਟੋਚ ਇਸ ਸਮਾਗਮ ਵਿਚ ਸ਼ਾਮਿਲ ਹੋਏ ਤੇ ਉਨ੍ਹਾਂ ਫਰੈਸ਼ਰ ਪਾਰਟੀ ਦਾ ਉਦਘਾਟਨ ਕੀਤਾ ਅਤੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਲੜਕੀਆਂ ਨੇ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿਚ ਸੋਲੋ ਡਾਂਸ, ਗਰੁੱਪ ਡਾਂਸ, ਮਿਊਜ਼ੀਕਲ ਚੇਅਰ ਅਤੇ ਗੀਤ ਸ਼ਾਮਿਲ ਸਨ | ਵਿਦਿਆਰਥੀਆਂ ਨੇ ਰੈਂਪ ਵਾਕ ਨਾਲ ਵੀ ਖ਼ੂਬ ਵਾਹ-ਵਾਹ ਖੱਟੀ | ਜਿਊਰੀ ਨੇ ਅਮਨ ਨੂੰ ਮਿਸਟਰ ਫਰੈਸ਼ਰ ਅਤੇ ਅਰੁਣਘਤੀ ਨੂੰ ਮਿਸ ਫਰੈਸ਼ਰ ਚੁਣਿਆ | ਅਨੁਜ ਨੂੰ ਮਿਸਟਰ ਹੈਂਡਸਮ, ਭੂਮਿਕਾ ਨੂੰ ਮਿਸ ਬਿਊਟੀਫੁੱਲ ਅਤੇ ਖ਼ੁਸ਼ੀ ਤੇ ਕੀਰਤੀ ਨੂੰ ਮਿਸ ਪਰਸਨੈਲਿਟੀ ਚੁਣਿਆ ਗਿਆ | ਪਿ੍ੰਸੀਪਲ ਜੇ.ਸੀ. ਕਟੋਚ ਨੇ ਉਨ੍ਹਾਂ ਨੂੰ ਸੈਸ਼ੇ ਅਤੇ ਤਾਜ ਨਾਲ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਦੇ ਲਾਈਫ਼ ਪ੍ਰੈਜ਼ੀਡੈਂਟ ਡਾ: ਚੌਧਰੀ ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ: ਰੰਮੀ ਸੈਣੀ, ਪ੍ਰੋ: ਅਨੀਤਾ, ਪ੍ਰੋ: ਅਰਵਿੰਦਰ, ਪ੍ਰੋ: ਹਿਮਾਨੀ, ਪ੍ਰੋ: ਸਲੋਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲੈ ਕੇ ਏਕਤਾ ਦਾ ਸੰਦੇਸ਼ ਫੈਲਾ ਰਿਹਾ- ਸੋਢੀ/ਮਹਾਜਨ ਅਗਲੀ ਖ਼ਬਰ ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।