18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਲਈ ਵਿਸ਼ੇਸ਼ ਸਿਖਲਾਈ ਕੋਰਸ ਸ਼ੁਰੂ

ਅਜੀਤ ਡੈਸਕ 07-11-2025
ਪਠਾਨਕੋਟ, 6 ਨਵੰਬਰ (ਵਿਨੋਦ)- ਜ਼ਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਮਿਤੀ 10-11-2025 ਤੋਂ 21-11-2025 ਤੱਕ ਦਫ਼ਤਰ ਜ਼ਿਲ੍ਹਾ ਰੁਜ਼ਗਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਜ਼ਿਲ੍ਹਾ ਪਠਾਨਕੋਟ ਵਿਖੇ ਚਲਾਇਆ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਠਾਨਕੋਟ ਕਸ਼ਮੀਰ ਸਿੰਘ ਨੇ ਦੱਸਿਆ ਕਿ ਖੇਤੀ ਵਿਚ ਵਭਿੰਨਤਾ ਲਿਆਉਣ ਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫ਼ਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ | ਇਸ ਸਿਖਲਾਈ ਕੋਰਸ ਵਿਚ ਜ਼ਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਇਸ ਸਿਖਲਾਈ 'ਚ ਭਾਗ ਲੈ ਸਕਦੇ ਹਨ | ਸਿਖਲਾਈ ਦੀ ਫ਼ੀਸ ਜਨਰਲ ਜਾਤੀ ਲਈ 1000/- ਰੁਪਏ ਅਤੇ ਅਨੁਸੂਚਿਤ ਜਾਤੀ ਲਈ 750/- ਰੁਪਏ ਹੈ, ਜੋ ਕਿ ਮਿਤੀ 10/11/2025 ਨੂੰ ਮੌਕੇ 'ਤੇ ਹੀ ਜਮ੍ਹਾਂ ਕਰਵਾਈ ਜਾਵੇਗੀ ਤੇ 2 ਹਫ਼ਤੇ ਦੀ ਸਫਲਤਾ ਪੂਰਵਕ ਸਿਖਲਾਈ ਲੈਣ ਉਪਰੰਤ ਸਿੱਖਿਆਰਥੀਆਂ ਨੂੰ ਵਿਭਾਗ ਵਲੋਂ ਇਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਜਿਸ ਅਨੁਸਾਰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2, 5, 10 ਤੇ 20 ਦੁਧਾਰੂ ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਿਤ ਕਰਕੇ 25 ਫੀਸਦੀ ਜਨਰਲ ਤੇ 33 ਫੀਸਦੀ ਅ: ਜਾਤੀ ਲਈ ਸਬਸਿਡੀ ਪ੍ਰਾਪਤ ਕਰ ਸਕਣਗੇ | ਇਸ ਸੰਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਠਾਨਕੋਟ ਵਿਖੇ ਟਰੇਨਿੰਗ ਲੈਣ ਦੇ ਚਾਹਵਾਨ ਲੜਕੇ/ਲੜਕੀਆਂ ਆਪਣੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਆਧਾਰ ਕਾਰਡ, ਪੈਨ ਕਾਰਡ ਲੈ ਕੇ ਮਿਤੀ 10/11/2025 ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੂਜੀ ਮੰਜ਼ਿਲ, ਕਮਰਾ ਨੰਬਰ 345-ਏ ਵਿਖੇ ਫਾਰਮ ਜਮ੍ਹਾਂ ਕਰਵਾ ਸਕਦੇ ਹਨ |
ਪਿਛਲੀ ਖ਼ਬਰ ਭੱਠਾ ਮਜ਼ਦੂਰਾਂ ਦੀ ਸਮੱਸਿਆ ਨੂੰ ਲੈ ਕੇ ਡੀ.ਸੀ. ਨੂੰ ਮਿਲੇ ਯੂਨੀਅਨ ਮੈਂਬਰ ਅਗਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਵੱਖ-ਵੱਖ ਗਤੀਵਿਧੀਆਂ 'ਚ ਹਿੱਸਾ ਲੈ ਕੇ ਏਕਤਾ ਦਾ ਸੰਦੇਸ਼ ਫੈਲਾ ਰਿਹਾ- ਸੋਢੀ/ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।