18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 219ਵੇਂ ਦਿਨ 'ਚ ਦਾਖ਼ਲ

ਅਜੀਤ ਡੈਸਕ 07-11-2025
ਸ਼ਾਹਪੁਰ ਕੰਢੀ, 6 ਨਵੰਬਰ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਜਸਵੰਤ ਸਿੰਘ ਸੰਧੂ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ 219ਵੇਂ ਦਿਨ ਵਿਚ ਦਾਖ਼ਲ ਹੋ ਗਈ | ਅੱਜ ਭੁੱਖ ਹੜਤਾਲ ਉਪਰ ਬੈਠਣ ਵਾਲਿਆਂ ਵਿਚ ਰਜਤ ਬਲੋਤਰਾ ਪੁੱਤਰ ਮਹਿੰਦਰ ਸਿੰਘ, ਚੇਤਨ ਪਠਾਨੀਆ ਪੁੱਤਰ ਭਾਗ ਸਿੰਘ, ਅਮਿਤ ਕੁਮਾਰ ਪੁੱਤਰ ਕੇਵਲ ਸਿੰਘ ਸ਼ਾਮਿਲ ਸਨ | ਡੈਮ ਔਸਤੀਆਂ ਨੇ ਬੀਤੇ ਦਿਨ ਮੁੱਖ ਮੰਤਰੀ ਦੇ ਸ਼ਾਹਪੁਰ ਕੰਢੀ ਡੈਮ ਦੇ ਉਦਘਾਟਨ ਸਮੇਂ ਰਾਵੀ ਸਦਨ ਵਿਸ਼ਰਾਮ ਘਰ ਵਿਖੇ ਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ, ਜਿਸ ਦੇ ਮੁੱਖ ਸਕੱਤਰ ਨੇ ਡੈਮ ਔਸਤੀਆਂ ਦੇ ਵਫਦ ਨੰੂ 19 ਨਵੰਬਰ ਨੰੂ ਮੀਟਿੰਗ ਲਈ ਚੰਡੀਗੜ੍ਹ ਬੁਲਾਇਆ ਹੈ | ਇਸ ਤੋਂ ਇਲਾਵਾ ਜਦੋਂ ਪੱਤਰਕਾਰਾਂ ਨੇ ਮੁੱਖ ਮੰਤਰੀ ਨੰੂ ਡੈਮ ਔਸਤੀਆਂ ਦੀ ਭੁੱਖ ਹੜਤਾਲ ਬਾਰੇ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਪੱਤਰਕਾਰਾਂ ਨੰੂ ਦੱਸਿਆ ਕਿ ਸ਼ਾਹਪੁਰ ਕੰਢੀ ਡੈਮ ਔਸਤੀਆਂ ਨੰੂ ਮੀਟਿੰਗ ਲਈ ਚੰਡੀਗੜ੍ਹ ਬੁਲਾਇਆ ਗਿਆ ਹੈ | ਇਸ ਮੌਕੇ ਰਵਿੰਦਰ ਕੁਮਾਰ, ਸੰਜੇ ਅਨੋਤਰਾ, ਚੈਨ ਸਿੰਘ, ਰਾਹੁਲ ਸ਼ਰਮਾ, ਪੂਰਨ ਚੰਦ, ਕੁਲਦੀਪ ਕੁਮਾਰ, ਜਤਿੰਦਰ ਕੁਮਾਰ, ਕੇਵਲ ਸਿੰਘ, ਰਛਪਾਲ ਸਿੰਘ ਤੋਂ ਇਲਾਵਾ ਡੈਮ ਔਸਤੀ ਪਰਿਵਾਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਸਾਹਿਬ ਦੀ ਤਸਵੀਰ ਵਾਲੇ ਬੈਨਰ 'ਚ ਕਾਂਗਰਸੀ ਆਗੂਆਂ ਦੀਆਂ ਤਸਵੀਰਾਂ ਲਗਾਉਣ ਦਾ ਮਾਮਲਾ ਅਕਾਲ ਤਖ਼ਤ ਸਕੱਤਰੇਤ ਵਿਖੇ... ਅਗਲੀ ਖ਼ਬਰ ਭੱਠਾ ਮਜ਼ਦੂਰਾਂ ਦੀ ਸਮੱਸਿਆ ਨੂੰ ਲੈ ਕੇ ਡੀ.ਸੀ. ਨੂੰ ਮਿਲੇ ਯੂਨੀਅਨ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।