ਪਠਾਨਕੋਟ, 7 ਨਵੰਬਰ (ਵਿਨੋਦ)- ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਤੇ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ: ਪਰਮਦੀਪ ਸਿੰਘ ਵਾਲੀਆ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸੀਨੀਅਰ ਵੈਟਰਨਰੀ ਅਫ਼ਸਰ ਪਠਾਨਕੋਟ ਡਾ: ਵਿਜੇ ਕੁਮਾਰ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਪਠਾਨਕੋਟ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸਮੂਹ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਵਲੋਂ ਡਾ: ਵਿਜੇ ਕੁਮਾਰ ਦਾ ਭਰਵਾਂ ਸਵਾਗਤ ਕੀਤਾ ਗਿਆ | ਡਾ: ਵਿਜੇ ਕੁਮਾਰ ਨੇ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਪਸ਼ੂ ਪਾਲਕਾਂ ਨੂੰ ਵਿਸ਼ਵਾਸ ਦਿੱਤਾ ਕਿ ਉਹ ਜਿਸ ਤਰ੍ਹਾਂ ਪਹਿਲਾਂ ਪਸ਼ੂ ਪਾਲਕਾਂ ਦੀ ਦਿਨ ਰਾਤ ਸੇਵਾ ਕੀਤੀ ਹੈ, ਆਉਣ ਵਾਲੇ ਦਿਨਾਂ ਵਿਚ ਹੀ ਇਸੇ ਤਰ੍ਹਾਂ ਹੀ ਸੇਵਾ ਕਰਦੇ ਰਹਿਣਗੇ | ਸੀਨੀਅਰ ਵੈਟਰਨਰੀ ਅਫ਼ਸਰ ਪਠਾਨਕੋਟ ਡਾ: ਵਿਜੇ ਕੁਮਾਰ ਨੇ ਪ੍ਰਮੁੱਖ ਸਕੱਤਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਲੋਂ ਜੋ ਮੈਨੰੂ ਜ਼ਿੰਮੇਵਾਰੀ ਦਿੱਤੀ ਹੈ, ਉਸ ਜ਼ਿੰਮੇਵਾਰੀ ਨੂੰ ਮੇਰੇ ਵਲੋਂ ਦਿਨ ਰਾਤ ਮਿਹਨਤ ਕਰਕੇ ਨੇਪਰੇ ਚਾੜਿ੍ਹਆ ਜਾਵੇਗਾ | ਡਾ: ਵਿਜੇ ਕੁਮਾਰ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਹਾਇਕ ਨਿਰਦੇਸ਼ਕ ਡਾ: ਹਰਦੀਪ ਕੁਮਾਰ, ਡਾ: ਨਰਿੰਦਰ ਕੁਮਾਰ ਸਮੂਹ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ ਤੇ ਵੈਟਰਨਰੀ ਸਰਵਿਸ ਪ੍ਰੋਵਾਈਡਰ ਤੇ ਕਲੈਰੀਕਲ ਸਟਾਫ਼ ਸੀਨੀਅਰ ਸਹਾਇਕ ਆਦਿ ਦਾ ਭਰਵਾਂ ਸਵਾਗਤ ਕਰਨ ਲਈ ਧੰਨਵਾਦ ਕੀਤਾ |