27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਅੱਜ

ਅਜੀਤ ਡੈਸਕ 08-11-2025
ਪਠਾਨਕੋਟ, 7 ਨਵੰਬਰ (ਸੰਧੂ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ 8 ਨਵੰਬਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਅਤੇ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਤੋਂ ਦੁਪਹਿਰ 12 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ | ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਤੋਂ ਸ਼ੁਰੂ ਹੋ ਕੇ ਗੁਰੂ ਨਾਨਕ ਪਾਰਕ, ਬੀਰੀ ਸਕੂਟਰ ਵਰਕਸ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ, ਰਿਕਸ਼ਾ ਸਟੈਂਡ ਮਾਡਲ ਟਾਊਨ, ਪੁਰਾਣੀ ਸਬਜ਼ੀ ਮੰਡੀ ਚੌਕ, ਬਿਜਲੀ ਘਰ, ਗ੍ਰੈਂਡ ਹੋਟਲ, ਬੀਕਾਨੇਰ ਸਵੀਟਸ, ਪੀਰ ਬਾਬਾ ਚੌਕ, ਕਾਲਜ ਰੋਡ, ਡਾ: ਤਰਸੇਮ ਸਿੰਘ ਹਸਪਤਾਲ, ਰਾਮਨਗਰ, ਸ੍ਰੀ ਰਘੂਨਾਥ ਭਾਵੇਸ਼ਵਰੀ ਮੰਦਿਰ ਰੋਡ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਦਮਦਮਾ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ | ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਗਤਕੇ ਦੇ ਜੌਹਰ ਦਿਖਾਉਣਗੇ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸੰਸਥਾਵਾਂ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾ ਕੇ ਸੰਗਤ ਦੀ ਸੇਵਾ ਕਰਨਗੀਆਂ | ਇਸ ਮੌਕੇ ਗੁਰਪ੍ਰੀਤ ਸਿੰਘ ਸੋਨੀ, ਬਲਵਿੰਦਰ ਸਿੰਘ, ਹਰਸਿਮਰਨਜੀਤ ਸਿੰਘ, ਮੈਨੇਜਰ ਸੋਹਨ ਸਿੰਘ ਅਤੇ ਅਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੈਸ਼ਨ ਜੱਜ ਨੇ ਜੇਲ੍ਹ ਦਾ ਕੀਤਾ ਦੌਰਾ, ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਅੰਗਹੀਣ ਤੇ ਲੋੜਵੰਦ ਬਜ਼ੁਰਗਾਂ ਨੂੰ ਕਰੀਬ 28 ਲੱਖ ਦੇ ਉਪਕਰਨਾਂ ਦੀ ਕੀਤੀ ਵੰਡ- ਲਾਲ ਚੰਦ ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।