ਬਟਾਲਾ, 7 ਨਵੰਬਰ (ਰਾਕੇਸ਼ ਰੇਖੀ)-ਬਟਾਲਾ-ਡੇਰਾ ਬਾਬਾ ਨਾਨਕ ਰੋਡ 'ਤੇ ਪਿੰਡ ਖ਼ਤੀਬ ਨੇੜੇ ਹੋਏ ਸੜਕ ਹਾਦਸੇ 'ਚ ਇਕ ਨਾਮਾਲੂਮ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ. ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਰਾਤ ਕਰੀਬ 9:30 ਵਜੇ ਪੁਲਿਸ ਸਹਾਇਤਾ ਨੰਬਰ 112 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਇਤਾ ਨੰਬਰ ਦੇ ਏ.ਐੱਸ.ਆਈ. ਭੁਪਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਕਿ ਕਿਸੇ ਨਾ-ਮਾਲੂਮ ਵਾਹਨ ਦੇ ਕਾਰਨ ਇਹ ਹਾਦਸਾ ਹੋਇਆ ਹੈ | ਮਿ੍ਤਕ ਦੀ ਸ਼ਨਾਖ਼ਤ ਨਾ ਹੋਣ ਕਰ ਕੇ ਉਸ ਦੀ ਪਹਿਚਾਣ ਲਈ ਲਾਸ਼ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖੀ ਗਈ ਹੈ |