27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪੂਰੇ ਭਾਰਤ 'ਚੋਂ ਸੀ.ਏ. ਦੀ ਪ੍ਰੀਖਿਆ 'ਚ 10ਵਾਂ ਸਥਾਨ ਹਾਸਿਲ ਕਰਨ ਵਾਲੀ ਮਾਨਿਆ ਸੇਠ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 08-11-2025
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀ ਵਿਦਿਆਰਥਣ ਮਾਨਿਆ ਸੇਠ ਜਿਸ ਨੇ ਪੂਰੇ ਭਾਰਤ ਦੀ ਸੀ.ਏ. ਦੀ ਪ੍ਰੀਖਿਆ ਵਿਚੋਂ ਦਸਵਾਂ ਸਥਾਨ ਪ੍ਰਾਪਤ ਕੀਤਾ, ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਮਾਨਿਆ ਸੇਠ ਨੇ ਮਾਪਿਆਂ, ਜ਼ਿਲ੍ਹੇ ਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ | ਅੱਜ ਸਕੂਲ 'ਚ ਮਾਨਿਆ ਸੇਠ ਦੇ ਨਾਲ ਉਸ ਦੇ ਪਿਤਾ ਸ਼੍ਰੀ ਅਤੁਲ ਸੇਠ, ਜੋ ਕਿ ਬਟਾਲੇ ਦੇ ਮੰਨੇ-ਪ੍ਰਮੰਨੇ ਸੀ.ਏ. ਹਨ ਤੇ ਇਸ ਸਕੂਲ ਦੇ ਸਾਬਕਾ ਵਿਦਿਆਰਥੀ ਵੀ ਰਹੇ ਹਨ, ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸ਼ੈਲੀ ਸੇਠ ਮੌਜੂਦ ਸਨ | ਸਕੂਲ ਦੇ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੇ ਖੋਸਲਾ, ਪਿ੍ੰਸੀਪਲ ਡਾਕਟਰ ਬਿੰਦੂ ਭੱਲਾ, ਪ੍ਰਬੰਧਕੀ ਕਮੇਟੀ ਮੈਂਬਰ ਸ: ਭੁਪਿੰਦਰ ਸਿੰਘ, ਸ਼੍ਰੀ ਵਰਿੰਦਰ ਕਾਂਸਰਾ, ਸ੍ਰੀਮਤੀ ਮੋਨਿਕਾ ਖੋਸਲਾ ਤੇ ਸ਼੍ਰੀਮਤੀ ਮਨੀਸ਼ਾ ਖੋਸਲਾ ਨੇ ਸੀ.ਏ. ਦੀ ਪ੍ਰੀਖਿਆ ਵਿਚੋਂ ਪੂਰੇ ਭਾਰਤ ਵਿਚੋਂ 10ਵਾਂ ਸਥਾਨ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਉਣ ਵਾਲੀ ਮਾਨਿਆ ਸੇਠ ਨੂੰ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਸਕੂਲ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਨੇ ਸੀ.ਏ. ਦੀ ਪ੍ਰੀਖਿਆ ਵਿਚੋਂ ਪੂਰੇ ਭਾਰਤ ਵਿਚੋਂ ਦਸਵਾਂ ਸਥਾਨ ਪ੍ਰਾਪਤ ਕੀਤਾ ਹੈ | ਮਾਨਿਆ ਸੇਠ ਨੇ 12ਵੀਂ ਜਮਾਤ ਵਿਚ ਵੀ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ ਸੀ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਤੋਂ ਹੀ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਕਾਮਯਾਬ ਹੋਣ ਲਈ ਵਿਸ਼ੇਸ਼ ਸਿਖਲਾਈ ਦੇ ਰਿਹਾ ਹੈ, ਜਿਸ ਦੀ ਬਦੌਲਤ ਵਿਦਿਆਰਥੀ ਆਪਣੇ ਜੀਵਨ ਵਿਚ ਮੱਲ੍ਹਾਂ ਮਾਰਨ ਵਿਚ ਕਾਮਯਾਬ ਹੋ ਰਹੇ ਹਨ |
ਪਿਛਲੀ ਖ਼ਬਰ ਪਰਾਲੀ ਵਾਲੀ ਟਰੈਕਟਰ-ਟਰਾਲੀ ਤੇ ਟੈਕਸੀ ਵਿਚਾਲੇ ਭਿਆਨਕ ਹਾਦਸਾ ਅਗਲੀ ਖ਼ਬਰ ਰੇਲ ਲਾਈਨ ਪਾਰ ਕਰਦਿਆਂ ਔਰਤ ਰੇਲ ਗੱਡੀ ਨਾਲ ਟਕਰਾਈ, ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।