27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਿੰਡ ਚੌਂਤਾ ਦਾ ਸਰਪੰਚ ਪੰਚਾਇਤ ਮੈਂਬਰਾਂ ਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 08-11-2025
ਗੁਰਦਾਸਪੁਰ, 7 ਨਵੰਬਰ (ਚੱਕਰਾਜਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਲੋਕਾਂ ਵਲੋਂ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਹਲਕੇ ਦੇ ਪਿੰਡ ਚੌਂਤਾ ਤੋਂ ਭਾਜਪਾ ਨਾਲ ਸਬੰਧਿਤ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਭਾਜਪਾ ਛੱਡ ਕੇ 'ਆਪ' ਵਿਚ ਸ਼ਾਮਿਲ ਹੋਣ ਵਾਲਿਆਂ 'ਚ ਪਿੰਡ ਚੌਂਤਾ ਦੇ ਸਰਪੰਚ ਤਰਸੇਮ ਲਾਲ, ਪੰਚਾਇਤ ਮੈਂਬਰ ਅਨੂ ਕੁਮਾਰ, ਪੰਚਾਇਤ ਮੈਂਬਰ ਹੰਸ ਰਾਜ, ਜਸਪਾਲ ਸਿੰਘ ਤੇ ਵਰਿੰਦਰ ਕੁਮਾਰ ਸ਼ਾਮਿਲ ਹਨ, ਜਿਨ੍ਹਾਂ ਨੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਆਪ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ ਜਿਸ ਕਾਰਨ ਲੋਕ ਧੜਾਧੜ੍ਹ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਕਿਸਾਨ ਵਿੰਗ ਦੇ ਹਲਕਾ ਕੋਆਰਡੀਨੇਟਰ ਸੁਤੰਤਰ ਸਿੰਘ ਸਿੱਧਪੁਰ ਅਤੇ ਬਲਾਕ ਪ੍ਰਧਾਨ ਨਰਿੰਦਰ ਸਿੰਘ ਬਹੇੜੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ੇਸ਼ ਇਕੱਤਰਤਾ 9 ਨੂੰ : ਆਗੂ ਅਗਲੀ ਖ਼ਬਰ ਪਰਾਲੀ ਵਾਲੀ ਟਰੈਕਟਰ-ਟਰਾਲੀ ਤੇ ਟੈਕਸੀ ਵਿਚਾਲੇ ਭਿਆਨਕ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।