ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਬਟਾਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਜ਼ੋਨਲ ਯੂਥ ਫੈਸਟੀਵਲ-2025 ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਦੀ ਯੋਗ ਅਗਵਾਈ ਹੇਠ ਅਤੇ ਸ਼੍ਰੀਮਤੀ ਦੀਪਤੀ ਕਾਂਡਾ ਡੀਨ ਯੂਥ ਵੈਲਅਫੇਅਰ, ਮਿਸ ਉਦੇਸ਼ ਕੁਮਾਰੀ ਕੋਆਰਡੀਨੇਟਰ ਤੇ ਡਾ. ਹਰਦੀਪ ਕੌਰ ਕੋ-ਕੋਆਰਡੀਨੇਟਰ ਦੇ ਸਹਿਯੋਗ ਨਾਲ ਕਾਲਜ ਟੀਮ ਨੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣਾਂ ਨੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਤੇ ਕਈ ਸਥਾਨ ਹਾਸਲ ਕੀਤੇ | ਕਾਲਜ ਨੇ ਡਿਬੇਟ ਵਿਚ ਪਹਿਲਾ, ਗਿੱਧਾ, ਵਾਦਯੰਤਰ ਤੇ ਕੁਇਜ਼ ਵਿਚ ਦੂਜਾ ਅਤੇ ਲੋਕ ਨਾਚ, ਕਾਸਟਿਊਮ ਪਰੇਡ, ਗੀਤ ਤੇ ਪੋਸਟਰ ਬਣਾਉਣ ਵਿਚ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਦੇ ਉਦੇਸ਼ ਵਿਦਿਆਰਥਣਾਂ ਵਿਚ ਸੱਭਿਆਚਾਰਕ ਅਤੇ ਕਲਾਤਮਕ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨਾ ਹੈ, ਜੋ ਉਨ੍ਹਾਂ ਨੂੰ ਆਪਣੇ ਹੁਨਰ ਤੇ ਸਿਰਜਣਾਤਮਕਤਾ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਪਲੇਟਫਾਰਮ ਪ੍ਰਦਾਨ ਕਰਦੇ ਹਨ | ਕਾਲਜ ਕਾਰਜਕਾਰੀ ਪਿ੍ੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਅਧਿਆਪਕਾਂ-ਇੰਚਾਰਜ ਨੂੰ ਉਨ੍ਹਾਂ ਦੇ ਮਾਰਗ ਦਰਸ਼ਨ ਤੇ ਸਮਰਥਨ ਲਈ ਵਧਾਈ ਦਿੱਤੀ |