ਬਟਾਲਾ, 7 ਨਵੰਬਰ (ਸਤਿੰਦਰ ਸਿੰਘ)-ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਵਲੋਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ 8 ਨਵੰਬਰ ਨੂੰ ਆਈ.ਟੀ.ਆਈ. ਬਟਾਲਾ ਵਿਖੇ ਸ਼ਾਮ 5.30 ਵਜੇ ਹੋਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਵਿਚ ਵੱਧ ਤੋਂ ਵੱਧ ਸੰਗਤਾਂ ਨਾਲ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਾਡ ਸ਼ੋਅ ਵਿਚ ਐਂਟਰੀ ਬਿਲਕੁਲ ਮੁਫਤ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿਚ ਸੰਗਤ ਨੂੰ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਸ ਇਤਿਹਾਸਕ ਲਾਈਟ ਐਂਡ ਸਾਊਾਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜ਼ਰੂਰ ਦੇਖਣ | ਇਸ ਮੌਕੇ ਜਥੇ. ਗੁਰਿੰਦਰਪਾਲ ਸਿੰਘ ਗੋਰਾ ਤੇ ਜਥੇ. ਗੁਰਨਾਮ ਸਿੰਘ ਜੱਸਲ (ਦੋਵੇ ਮੈਂਬਰ ਸ਼੍ਰੋਮਣੀ ਕਮੇਟੀ), ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਕੌਂਸਲਰ ਪਲਵਿੰਦਰ ਸਿੰਘ ਲੰਬੜਦਾਰ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਗਿਆਨੀ ਗੁਰਮੁੱਖ ਸਿੰਘ ਪ੍ਰਚਾਰਕ, ਭਾਈ ਸਿਮਰਨਜੀਤ ਸਿੰਘ ਪ੍ਰਚਾਰਕ, ਐਡਵੋਕੇਟ ਪ੍ਰਧਾਨ ਰਜਿੰਦਰ ਸਿੰਘ ਪਦਮ ਤੇ ਵੱਖ-ਵੱਖ ਸ਼ਖਸੀਅਤਾਂ ਮੌਜੂਦ ਸਨ |