27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ ਯਾਦ 'ਚ ਮਹਾਨ ਸਮਾਗਮ 9 ਨੂੰ

ਅਜੀਤ ਡੈਸਕ 08-11-2025

ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਅਵਤਾਰ ਸਿੰਘ ਛੱਤ ਵਾਲਿਆਂ ਦੀ ਮਿੱਠੀ ਯਾਦ 'ਚ ਇਕ ਮਹਾਨ ਧਾਰਮਿਕ ਸਮਾਗਮ 9 ਨਵੰਬਰ ਨੂੰ ਤਪ ਅਸਥਾਨ ਕੋਟਲੀ ਸੂਰਤ ਮੱਲ੍ਹੀ ਵਿਖੇ ਹੋਵੇਗਾ | ਇਸ ਸੰਬੰਧੀ ਬਾਬਾ ਨਿਰਮਲ ਸਿੰਘ ਕੋਟਲੀ ਤੇ ਪ੍ਰਧਾਨ ਗੁਰਮੇਜ਼ ਸਿੰਘ ਨੇ ਦੱਸਿਆ ਕਿ ਸਮਾਗਮ ਸਬੰਧੀ ਰੱਖੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਮਹਾਨ ਧਾਰਮਿਕ ਸਮਾਗਮ ਹੋਵੇਗਾ, ਜਿਸ ਵਿਚ ਵੱਖ-ਵੱਖ ਜਥੇ ਸੰਗਤਾਂ ਨੂੰ ਗੁਰਇਤਿਹਾਸ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਬਾਬਾ ਅਵਤਾਰ ਸਿੰਘ ਛੱਤਵਾਲੇ 9 ਨਵੰਬਰ 1997 ਨੂੰ ਕਸਬਾ ਕੋਟਲੀ ਸੂਰਤ ਮੱਲ੍ਹੀ ਵਿਚ ਆਏ ਤੇ ਆਖਰੀ ਸਮੇਂ ਤੱਕ ਇਥੇ ਹੀ ਰਹੇ |
ਪਿਛਲੀ ਖ਼ਬਰ ਵੀ.ਡੀ. ਕਮੇਟੀਆਂ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਜ਼ਿੰਮੇਵਾਰੀ ਨਾਲ ਯੋਗਦਾਨ ਪਾਉਣ : ਡਾ. ਅਰਸ਼ਦੀਪ ਸਿ... ਅਗਲੀ ਖ਼ਬਰ ਡੀ. ਟੀ. ਐੱਫ. ਵਲੋਂ ਸਕੂਲਾਂ ਅੱਗੇ ਪੰਜਾਬ 'ਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।