ਕਲਾਨੌਰ, 7 ਨਵੰਬਰ (ਪੁਰੇਵਾਲ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਦੇ ਪਿੰਡਾਂ 'ਚ ਗਠਿਤ ਕੀਤੀਆਂ ਗਈਆਂ ਵਿਲੇਜ਼/ਵਾਰਡ ਡਿਫੈਂਸ ਕਮੇਟੀਆਂ ਨੂੰ ਅੱਜ ਸ਼ਨਾਖਤੀ ਕਾਰਡ ਵੰਡਣ ਅਤੇ ਸਿਖਲਾਈ ਦੇਣ ਲਈ ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਸ਼ਦੀਪ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਦਕਿ ਐੱਸ.ਡੀ.ਐਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਡੀ.ਐੱਸ.ਪੀ. ਗੁਰਵਿੰਦਰ ਸਿੰਘ ਚੰਦੀ, ਤਹਿਸੀਲਦਾਰ ਰਜਿੰਦਰ ਸਿੰਘ, ਬੀ.ਡੀ.ਪੀ.ਓ. ਸੁਰਜੀਤ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਦੌਰਾਨ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡਾਂ 'ਚ ਸਰਕਾਰ ਵਲੋਂ ਗਠਿਤ ਕੀਤੀਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਸ਼ਨਾਖਤੀ ਕਾਰਡ ਵੰਡੇ ਗਏ | ਐੱਸ.ਡੀ.ਐੱਮ. ਸ੍ਰੀਮਤੀ ਜਯੋਤਸਨਾ ਸਿੰਘ ਅਤੇ ਡੀ.ਐੱਸ.ਪੀ. ਗੁਰਵਿੰਦਰ ਸਿੰਘ ਚੰਦੀ ਸਮੇਤ ਸਮਾਜਸੇਵਕ ਗੁਰਸ਼ਰਨਜੀਤ ਸਿੰਘ ਨੇ ਸੰਬੋਧਨ ਦੌਰਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਕੰਮ ਕਰਨ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਗਈ | ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਜ਼ਿੰਮੇਵਾਰੀ ਨਾਲ ਕੰਮ ਕਰ ਰਹੀ ਹੈ ਤੇ ਹੁਣ ਵਿਲੇਜ ਡਿਫੈਂਸ ਕਮੇਟੀਆਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਮੁਹਿੰਮ 'ਚ ਆਪਣਾ ਤਨਦੇਹੀ ਨਾਲ ਯੋਗਦਾਨ ਪਾਉਣ | ਇਸ ਮੌਕੇ ਹਲਕਾ ਕੋਆਰਡੀਨੇਟਰ ਦਲਬੀਰ ਸਿੰਘ, ਅਨਮੋਲਜੋਤ ਸਿੰਘ ਰੰਧਾਵਾ, ਅਮਿਤਪਾਲ ਸਿੰਘ, ਗੌਰਵ ਵਾਇਸ ਕੋਆਰਡੀਨੇਟਰ, ਸਤਨਾਮ ਦਿਓਲ, ਮਨਬੀਰ ਸਿੰਘ ਦਿਓਲ, ਸਰਪੰਚ ਰਣਜੀਤ ਸਿੰਘ ਸ਼ੱਕਰੀ, ਕਾਬਲ ਸਿੰਘ ਸਰਪੰਚ ਅਮਰਜੀਤ ਸਿੰਘ ਵਡਾਲਾ ਬਾਂਗਰ, ਹਰਜੋਤ ਸਿੰਘ ਸਰਾਂ, ਸੁਰਜੀਤ ਸਿੰਘ ਸਰਪੰਚ ਬਿਸ਼ਨਕੋਟ, ਰਣਜੀਤ ਸਿੰਘ ਸਰਪੰਚ, ਬਲਾਕ ਪ੍ਰਧਾਨ ਇੰਦਰਜੀਤ ਭਾਰਲ, ਮੀਤ ਕੋਆਰਡੀਨੇਟਰ ਚੈਂਚਲ ਅਗਰਵਾਲ, ਗੁਰਦੇਵ ਸਿੰਘ ਗੱਗੋਵਾਲੀ, ਹਰਮਨਜੀਤ ਸਿੰਘ ਮੱਲਿਆਂਵਾਲ, ਹਰਦੀਪ ਸਿੰਘ ਬਜੁਰਗਵਾਲ, ਅਜਮੇਰ ਸਿੰਘ ਸੁੱਖਾਰਾਜੂ, ਧਰਮਜੋਤ ਸਿੰਘ ਰਸੂਲਪੁਰ, ਰਵੇਲ ਸਿੰਘ ਸਰਪੰਚ ਚੰਦੂਵਡਾਲਾ, ਬਲਵੰਤ ਸਿੰਘ ਦਿਓਲ, ਚਰਨਜੀਤ ਸਿੰਘ ਆਦਿ ਹਾਜ਼ਰ ਰਹੇ |