27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਤਰਨ ਤਾਰਨ ਜ਼ਿਮਨੀ ਚੋਣ 'ਚ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਵਰਕਰ ਕਰ ਰਹੇ ਹਨ ਪ੍ਰਚਾਰ : ਬਬਨਪ੍ਰੀਤ ਯੂ.ਕੇ., ਪਿ੍ੰ. ਤਜਿੰਦਰਪਾਲ ਸਿੰਘ

ਅਜੀਤ ਡੈਸਕ 08-11-2025
ਅੱਚਲ ਸਾਹਿਬ, 7 ਨਵੰਬਰ (ਗੁਰਚਰਨ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਹੋ ਰਹੀ ਜ਼ਿਮਨੀ ਚੋਣ ਵਿਚ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਆਗੂ ਬਬਨਪ੍ਰੀਤ ਸਿੰਘ ਚੀਮਾ ਯੂ.ਕੇ. ਚੌਧਰੀਵਾਲ, ਪਿ੍ੰਸੀਪਲ ਤਜਿੰਦਰਪਾਲ ਸਿੰਘ ਅੰਮੋਨੰਗਲ ਤੇ ਸਾ. ਸੰਮਤੀ ਮੈਂਬਰ ਹਰਪਾਲ ਸਿੰਘ ਆਦੋਵਾਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਤਰਨ ਤਾਰਨ ਦੇ ਵੋਟਰ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਸਿਰਫ ਵੋਟਾਂ ਵਾਲੇ ਦਿਨ ਦਾ ਇੰਤਜ਼ਾਰ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ 2027 ਦੀ ਵਾਗਡੋਰ ਸੌਂਪਣ ਲਈ ਉਤਾਵਲੇ ਹੋਏ ਪਏ ਹਨ | ਸ: ਬਬਨਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਤੱਕ ਸੂਬੇ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ | ਯੂਥ ਆਗੂਆਂ ਨੇ ਕਿਹਾ ਕਿ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਸ: ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰ ਹਲਕਾ ਤਰਨ ਤਾਰਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਹਨ, ਜਿਸ 'ਤੇ ਵੋਟਰਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
ਪਿਛਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਕੀਤਾ ਘਰ-ਘਰ ਚੋਣ ਪ੍ਰਚਾਰ ਅਗਲੀ ਖ਼ਬਰ ਵੀ.ਡੀ. ਕਮੇਟੀਆਂ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਜ਼ਿੰਮੇਵਾਰੀ ਨਾਲ ਯੋਗਦਾਨ ਪਾਉਣ : ਡਾ. ਅਰਸ਼ਦੀਪ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।