ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਤੇ ਚੰਗੀ ਸਿੱਖਿਆ ਮੁਹੱਈਆ ਕਰਵਾਉਣ ਲਈ ਜਿਥੇ ਮੁਹੱਲਾ ਕਲੀਨਿਕ ਤੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਗਈ ਹੈ ਉਥੇ ਸੂਬੇ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਇਲਾਜ ਦੀ ਸਹੂਲਤ ਦਿੱਤੀ ਗਈ ਹੈ ਜਿਸ ਕਰ ਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆ ਤੋਂ ਖੁਸ਼ ਹਨ ਤੇ ਤਰਨ ਤਾਰਨ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਲੋਕਾਂ 'ਚ ਭਾਰੀ ਉਤਸਾਹ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ: ਗੁਰਦੀਪ ਸਿੰਘ ਰੰਧਾਵਾ ਨੇ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਹਰਮੀਤ ਸਿੰਘ ਸੰਧੂ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ ਕਰਦਿਆਂ ਕੀਤਾ | ਵਿਧਾਇਕ ਸ: ਰੰਧਾਵਾ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਲੋਕ ਇਕਜੁੱਟ ਹੋ ਗਏ ਹਨ ਤੇ ਆਮ ਆਦਮੀ ਪਾਰਟੀ ਦੇ ਹੱਕ 'ਚ ਹਨੇਰੀ ਚੱਲ ਰਹੀ ਹੈ | ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਨਿਰਮਲ ਸਿੰਘ ਮੋਹਲੋਵਾਲੀ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸੱਬਾ ਸ਼ਿਕਾਰ, ਸਰਪੰਚ ਲਖਵਿੰਦਰ ਸਿੰਘ ਬਰਿਆਰ, ਸਰਪੰਚ ਗੁਰਤੇਜ ਸਿੰਘ ਰਣਸੀਕਾ ਤੱਲਾ, ਸਰਪੰਚ ਰਣਜੀਤ ਸਿੰਘ ਗਾਜੀਨੰਗਲ, ਸਰਪੰਚ ਦਲਜੀਤ ਸਿੰਘ ਦੇਹੜ, ਸਰਪੰਚ ਕੰਵਲਜੀਤ ਸਿੰਘ ਫੱਤੂਪੁਰ, ਮਨਪ੍ਰੀਤ ਸਿੰਘ ਅਠਵਾਲ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਨਬੀਨਗਰ, ਮੇਜਰ ਸਿੰਘ ਠੇਠਰਕੇ, ਹਰਜੀਤ ਸਿੰਘ ਠੇਠਰਕੇ, ਹੈਪੀ ਸਰਪੰਚ, ਸਰਪੰਚ ਸਮਸ਼ੇਰ ਸਿੰਘ ਨਬੀਨਗਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨਬੀਨਗਰ, ਸਰਪੰਚ ਰਜਿੰਦਰ ਸਿੰਘ ਰਵੀ ਮੰਮਣ, ਸਰਪੰਚ ਸਾਹਿਬ ਸਿੰਘ ਜੀਵਨ ਨੰਗਲ, ਸਰਪੰਚ ਦਵਿੰਦਰ ਸਿੰਘ ਹੈਪੀ ਸਮੇਤ ਪਾਰਟੀ ਵਰਕਰ ਹਾਜ਼ਰ ਸਨ |