27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 08-11-2025
ਭੈਣੀ ਮੀਆਂ ਖਾਂ, 7 ਨਵੰਬਰ (ਜਸਬੀਰ ਸਿੰਘ ਬਾਜਵਾ)- ਬੇਟ ਖੇਤਰ ਦੇ ਪਿੰਡ ਮੁੱਲਾਂਵਾਲ ਤੇ ਪਸਵਾਲ ਦੇ ਨਜ਼ਦੀਕ ਦਰਿਆ ਬਿਆਸ ਦੇ ਕਿਨਾਰੇ ਇਲਾਕੇ ਦੇ ਲੋਕਾਂ ਦੀ ਸੁੱਖ ਸ਼ਾਂਤੀ ਲਈ ਲੰਬਾ ਸਮਾਂ ਤਪੱਸਿਆ ਕਰਨ ਵਾਲੇ ਮਹਾਨ ਤਪੱਸਵੀ ਸੁਆਮੀ ਸੋਭਾ ਨੰਦ ਦੀ ਮਿੱਠੀ ਯਾਦ ਨੂੰ ਸਮਰਪਿਤ ਪਿੰਡ ਮੁੱਲਾਂਵਾਲ ਤੇ ਪਸਵਾਲ ਦੀ ਸੰਗਤ ਵਲੋਂ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਰਮਨਜੀਤ ਸਿੰਘ ਮੁੱਲਾਵਾਲ ਤੇ ਉਂਕਾਰ ਸਿੰਘ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਦੇ ਸਬੰਧ ਵਿਚ ਰੱਖੇ ਗਏ ਲੜੀਵਾਰ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਵੱਖ-ਵੱਖ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਤੋਂ ਇਲਾਵਾ ਗੁਰਮੁਖ ਸਿੰਘ ਐਮ.ਏ. ਦੇ ਪ੍ਰਸਿੱਧ ਕਵੀਸ਼ਰੀ ਜਥੇ ਵਲੋਂ ਕਵੀਸ਼ਰੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ | ਕਥਾਵਾਚਕ ਸੁਖਜੀਤ ਸਿੰਘ ਵਲੋਂ ਗੁਰਬਾਣੀ ਵਿਖਿਆਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਤੋਂ ਇਲਾਵਾ ਸੁਆਮੀ ਵੇਦ ਪ੍ਰਕਾਸ਼ ਵਲੋਂ ਸੁਆਮੀ ਸ਼ੋਭਾ ਨੰਦ ਦੇ ਜੀਵਨ ਬਾਰੇ ਤੇ ਸਿੱਖ ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਖ਼ਜ਼ਾਨਚੀ ਕਸ਼ਮੀਰ ਸਿੰਘ, ਤਾਰਾ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ ਤੇ ਉਂਕਾਰ ਸਿੰਘ ਸਮੇਤ ਵੱਡੀ ਗਿਣਤੀ 'ਚ ਇਲਾਕੇ ਦੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ 'ਬੇਬੇ ਨਾਨਕੀ ਸਿਲਾਈ-ਕਢਾਈ ਸੈਂਟਰ' ਦੀਆਂ ਲੜਕੀਆਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੰਡ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰੇਗੀ : ਚੇਅਰਮੈਨ ਪੰਧੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।