27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

'ਬੇਬੇ ਨਾਨਕੀ ਸਿਲਾਈ-ਕਢਾਈ ਸੈਂਟਰ' ਦੀਆਂ ਲੜਕੀਆਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੰਡ

ਅਜੀਤ ਡੈਸਕ 08-11-2025
ਡੇਰਾ ਬਾਬਾ ਨਾਨਕ, 7 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਲੋੜਵੰਦ ਪਰਿਵਾਰਾਂ ਨਾਲ ਸਬੰਧਿਤ ਲੜਕੀਆਂ ਦੇ ਸਵੈ ਰੁਜ਼ਗਾਰ ਹਿੱਤ ਚਲਾਏ ਜਾ ਰਹੇ 'ਬੇਬੇ ਨਾਨਕੀ ਮੁਫ਼ਤ ਸਿਲਾਈ-ਕਢਾਈ ਸੈਂਟਰ' ਦੇ 30ਵੇਂ ਬੈਚ ਦੀਆਂ ਲੜਕੀਆਂ ਨੂੰ 6 ਮਹੀਨੇ ਦਾ ਸਿਖਲਾਈ ਕੋਰਸ ਪੂਰਾ ਹੋਣ ਉਪਰੰਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਕਰਵਾਏ ਗਏ ਇਕ ਸੰਖੇਪ ਸਮਾਗਮ ਦੌਰਾਨ ਮਿਸ਼ਨ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਬੇਬੇ ਨਾਨਕੀ ਸਿਲਾਈ-ਕਢਾਈ ਸੈਂਟਰ ਦੀ ਸਥਾਪਨਾ ਸਰਬੱਤ ਸੰਗਤਾਂ ਦੇ ਸਹਿਯੋਗ ਨਾਲ 2009 'ਚ ਕੀਤੀ ਗਈ ਸੀ ਤੇ ਹੁਣ ਤੱਕ 800 ਤੋਂ ਵੱਧ ਲੜਕੀਆਂ ਇਸ ਸੈਂਟਰ ਰਾਹੀਂ ਰੁਜ਼ਗਾਰ ਹਾਸਲ ਕਰ ਚੁੱਕੀਆਂ ਹਨ | ਉਨ੍ਹਾਂ ਦੱਸਿਆ ਕਿ 6 ਮਹੀਨੇ ਦਾ ਕੋਰਸ ਪੂਰਾ ਹੋਣ ਉਪਰੰਤ ਹਰ ਲੜਕੀ ਨੂੰ ਸਵੈ ਰੁਜ਼ਗਾਰ ਹਿੱਤ ਸੰਸਥਾ ਵਲੋਂ ਸਿਲਾਈ ਮਸ਼ੀਨ ਭੇਟ ਕੀਤੀ ਜਾਂਦੀ ਹੈ | ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਸਬੀਰ ਸਿੰਘ ਇੰਸਪੈਕਟਰ, ਕੰਵਲਜੀਤ ਸਿੰਘ ਖੁਸ਼ਹਾਲਪੁਰ, ਡਾ. ਸਰਦੂਲ ਸਿੰਘ, ਗਿਆਨੀ ਭਗਵਾਨ ਸਿੰਘ, ਸੁਖਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।