27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਦ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 08-11-2025
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)-ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਕਰਾਟੇ ਖੇਡ ਮੁਕਾਬਲਾ 2025-26 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਮੁਕਾਬਲਾ ਆਦਰਸ਼ ਵਿਦਿਆ ਮੰਦਰ ਸਕੂਲ ਬਟਾਲਾ ਵਿਚ ਕਰਵਾਇਆ ਗਿਆ ਜਿਸ ਵਿਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੁਕਾਬਲੇ ਵਿਚ ਵਿਦਿਆਰਥਣ ਅਸ਼ਮੀਤ ਕੌਰ ਨੇ ਪਹਿਲਾ ਤੇ ਵਿਦਿਆਰਥੀ ਜ਼ੋਰਾਵਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ | ਉਨ੍ਹਾਂ ਦੀ ਇਸ ਕਾਮਯਾਬੀ 'ਤੇ ਸਾਰੇ ਸਕੂਲ ਪਰਿਵਾਰ ਨੇ ਮਾਣ ਮਹਿਸੂਸ ਕੀਤਾ | ਸਕੂਲ ਦੇ ਨਿਰਦੇਸ਼ਕ ਸ੍ਰੀ ਵਰੁਣ ਖੋਸਲਾ ਨੇ ਕਿਹਾ ਕਿ ਇਹ ਕਾਮਯਾਬੀ ਵਿਦਿਆਰਥੀਆਂ ਦੀ ਮਿਹਨਤ ਤੇ ਸਮਰਪਣ ਦਾ ਨਤੀਜਾ ਹੈ | ਸਾਡੇ ਵਿਦਿਆਰਥੀ ਪੜ੍ਹਾਈ ਅਤੇ ਖੇਡ ਦੋਵੇਂ ਖੇਤਰਾਂ ਵਿਚ ਕਾਮਯਾਬੀ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ | ਸਕੂਲ ਦੇ ਪਿ੍ੰਸੀਪਲ ਗੁਰਮੀਤ ਸਿੰਘ ਨੇ ਕਿਹਾ ਕਿ ਕਰਾਟੇ ਵਰਗੀਆਂ ਖੇਡਾਂ ਵਿਦਿਆਰਥੀਆਂ 'ਚ ਆਤਮ ਵਿਸ਼ਵਾਸ, ਅਨੁਸ਼ਾਸਨ ਤੇ ਮਨੋਬਲ ਪੈਦਾ ਕਰਦੀਆਂ ਹਨ | ਅਸ਼ਮੀਤ ਕੌਰ ਅਤੇ ਜ਼ੋਰਾਵਰ ਸਿੰਘ ਦੀ ਇਹ ਕਾਮਯਾਬੀ ਸਾਰੇ ਸਕੂਲ ਲਈ ਮਾਣ ਦੀ ਗੱਲ ਹੈ | ਸਕੂਲ ਵਲੋਂ ਇਸ ਕਾਮਯਾਬੀ ਦਾ ਸਿਹਰਾ ਕਰਾਟੇ ਕੋਚ ਮਮਤਾ ਦੇ ਸਿਰ ਬੰਨਿ੍ਹਆ ਗਿਆ, ਜਿਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ |
ਪਿਛਲੀ ਖ਼ਬਰ ਸੁਖਵਿੰਦਰ ਸੁੱਖ ਤਲਵੰਡੀ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਜ਼ਿਲ੍ਹਾ ਸਕੱਤਰ ਨਿਯੁਕਤ ਅਗਲੀ ਖ਼ਬਰ 'ਬੇਬੇ ਨਾਨਕੀ ਸਿਲਾਈ-ਕਢਾਈ ਸੈਂਟਰ' ਦੀਆਂ ਲੜਕੀਆਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।