27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸੁਖਵਿੰਦਰ ਸੁੱਖ ਤਲਵੰਡੀ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਅਜੀਤ ਡੈਸਕ 08-11-2025
ਧਾਰੀਵਾਲ, 7 ਨਵੰਬਰ (ਜੇਮਸ ਨਾਹਰ)- ਸਮਾਜ 'ਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਵਲੋਂ ਸੁਖਵਿੰਦਰ ਸੁੱਖ ਤਲਵੰਡੀ ਨੂੰ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ, ਜਿਸ ਨੂੰ ਲੈ ਕੇ ਹਰ ਪਾਸੇ ਖੁਸ਼ੀ ਦੀ ਲਹਿਰ ਹੈ | ਜਾਣਕਾਰੀ ਨਵ-ਨਿਯੁਕਤ ਸਕੱਤਰ ਸੁੱਖ ਤਲਵੰਡੀ ਨੇ ਦੱਸਿਆ ਕਿ ਉਹ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਫਾਊਾਡਰ ਤੇ ਡਾਇਰੈਕਟਰ ਸਰਬਜੀਤ ਰਾਜ, ਪ੍ਰਧਾਨ ਸੁਭਾਸ਼ ਥੋਬਾ ਤੇ ਚੇਅਰਮੈਨ ਪੀਟਰ ਚੀਦਾ ਦਾ ਧੰਨਵਾਦ ਕਰਦਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਨਿਯੁਕਤੀ ਨਾਲ ਨਿਵਾਜਿਆ ਹੈ | ਉਨ੍ਹਾਂ ਕਿਹਾ ਕਿ ਉਹ ਜਥੇਬੰਦੀ ਦੇ ਸਮੂਹ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਾ ਹੈ ਕਿ ਉਹ ਮਿਲੀ ਇਸ ਨਿਯੁਕਤੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵੇਗਾ ਤੇ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗਾ |
ਪਿਛਲੀ ਖ਼ਬਰ ਨਾਬਾਲਗ ਲੜਕਾ ਚਰਸ ਤੇ ਡਰੱਗ ਮਨੀ ਸਮੇਤ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਦ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।