ਧਾਰੀਵਾਲ, 7 ਨਵੰਬਰ (ਜੇਮਸ ਨਾਹਰ)- ਗਰੀਬ ਵਰਗ ਲੋਕਾਂ 'ਤੇ ਹੋ ਰਹੇ ਲਗਾਤਾਰ ਹਮਲੇ ਅਤੇ ਉਨ੍ਹਾਂ 'ਤੇ ਅਫ਼ਸਰ ਸ਼ਾਹੀ ਦੀ ਧੌਂਸ ਜਮਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦੱਬਣ ਕੁਚਲਣ ਦਾ ਕੰਮ ਕਰਨ ਵਾਲਿਆਂ ਖ਼ਿਲਾਫ਼ ਡਟ ਕੇ ਪਹਿਰਾ ਦੇਣਾ ਅਤੇ ਮੱਧ ਵਰਗੀ ਲੋਕਾਂ ਨੂੰ ਇਨਸਾਫ਼ ਦਿਵਾਉਣਾ ਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਹੀ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦਾ ਮੁੱਖ ਮਕਸਦ ਹੈ | ਇਹ ਪ੍ਰਗਟਾਵਾ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਦੇ ਸੰਸਥਾਪਕ ਤੇ ਡਾਇਰੈਕਟਰ ਸਰਬਜੀਤ ਰਾਜ ਨੇ ਕਰਦੇ ਹੋਏ ਕਿਹਾ ਕਿ ਜਿੱਥੇ-ਜਿੱਥੇ ਵੀ ਪਾਦਰੀ, ਪਾਸਟਰ, ਫਾਦਰ ਤੇ ਚਰਚ ਦੀਆਂ ਸੰਗਤਾਂ ਨਾਲ ਧੱਕੇਸ਼ਾਹੀ ਹੁੰਦੀ ਹੈ, ਉਸ ਨੂੰ ਪੰਜਾਬ ਕਿ੍ਸ਼ਚਨ ਯੂਥ ਫੈਲੋਸ਼ਿਪ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ, ਸਗੋਂ ਉਨ੍ਹਾਂ ਖ਼ਿਲਾਫ਼ ਇਕ ਪਲੇਟਫਾਰਮ 'ਤੇ ਇਕੱਤਰ ਹੋ ਕੇ ਤੁਰੰਤ ਐਕਸ਼ਨ ਲਿਆ ਜਾਵੇਗਾ | ਸਰਬਜੀਤ ਰਾਜ ਨੇ ਕਿਹਾ ਕਿ ਸਾਡਾ ਮਕਸਦ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣਾ ਹੈ ਤਾਂ ਜੋ ਖੁਸ਼ ਖੁਸ਼ਹਾਲੀ ਨਾਲ ਸਾਰੇ ਵਰਗ ਆਪਸ ਵਿਚ ਵੱਸਣ ਅਤੇ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ |