27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਅਦਾਰਾ 'ਅਜੀਤ' ਨੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਡੱਟ ਕੇ ਸਾਥ ਦਿੱਤਾ : ਵਿਜੇ ਸੋਨੀ

ਅਜੀਤ ਡੈਸਕ 08-11-2025
ਕੋਟਲੀ ਸੂਰਤ ਮੱਲ੍ਹੀ, 7 ਨਵੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਤੇ ਪੰਜਾਬੀਅਤ ਦੇ ਹੱਕਾਂ-ਹਿੱਤਾਂ 'ਤੇ ਡੱਟ ਕੇ ਪਹਿਰਾ ਦੇਣ ਵਾਲੇ ਅਦਾਰਾ 'ਅਜੀਤ' ਨੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ 'ਚ ਵੱਡਾ ਯੋਗਦਾਨ ਪਾਇਆ ਹੈ ਤੇ ਹਮੇਸ਼ਾ ਲੋਕਾਂ ਨਾਲ ਡੱਟ ਕੇ ਖੜਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਆਗੂ ਤੇ ਉੱਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਵਾਰ ਹੜ੍ਹ ਦੇ ਪਾਣੀ ਨੇ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਵੱਡੀ ਤਬਾਹੀ ਮਚਾਈ ਤੇ ਕਿਸਾਨਾਂ ਸਮੇਤ ਆਮ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਕਰ ਕੇ ਪ੍ਰਭਾਵਿਤ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ ਤੇ ਅਜਿਹੀ ਆਫ਼ਤ ਸਮੇਂ ਅਦਾਰਾ 'ਅਜੀਤ' ਨੇ ਹਮੇਸ਼ਾ ਦੀ ਤਰ੍ਹਾਂ ਪ੍ਰਭਾਵਿਤ ਲੋਕਾਂ ਨਾਲ ਖੜ੍ਹ ਕੇ ਉਨ੍ਹਾਂ ਤੱਕ ਲੋੜੀਦੀ ਰਾਹਤ ਸਮੱਗਰੀ ਪਹੁੰਚਾਉਣ ਦਾ ਸ਼ਲਾਘਾਯੋਗ ਯਤਨ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਦਾਰਾ 'ਅਜੀਤ' ਨੇ ਹਮੇਸ਼ਾ ਅਵਾਜ਼ ਬੁਲੰਦ ਕੀਤੀ ਹੈ |
ਪਿਛਲੀ ਖ਼ਬਰ 14 ਨਵੰਬਰ ਨੂੰ ਸਿਰਫ਼ ਰਜਿਸਟਰਡ ਅਪਾਹਜਾਂ ਦੇ ਅੰਗਾਂ ਦਾ ਹੋਵੇਗਾ ਨਿਰੀਖਣ-ਡਾ: ਮੋਹਿਤ ਮਹਾਜਨ ਅਗਲੀ ਖ਼ਬਰ ਪੰਜਾਬ ਕਿ੍ਸਚਨ ਯੂਥ ਫੈਲੋਸ਼ਿਪ ਦਾ ਇਕੋ ਮਕਸਦ ਲੋੜਵੰਦਾਂ ਦੇ ਕੰਮ ਆਉਣਾ : ਸਰਬਜੀਤ ਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।