ਹਰਚੋਵਾਲ, 7 ਨਵੰਬਰ (ਢਿੱਲੋਂ, ਭਾਮ)- ਤਰਨ ਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਇਤਿਹਾਸਕ ਜਿੱਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਭਾਮ ਨੇ ਕੀਤਾ | ਸੁੱਖਾ ਭਾਮ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਤਰਨ ਤਾਰਨ ਵਿਚ ਸਮੂਹ ਵਰਕਰ ਤੇ ਆਗੂ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ | ਲੋਕ ਹੁਣ ਆਮ ਪਾਰਟੀ ਦੀ ਸਰਕਾਰ ਨੂੰ ਅਲਵਿਦਾ ਕਹਿਣ ਲਈ ਉਤਾਵਲੇ ਹੋਏ ਹਨ | ਕਾਂਗਰਸ ਪਾਰਟੀ ਦੀਆਂ ਚੰਗੀਆਂ ਨੀਤੀਆਂ ਕਾਰਨ ਲੋਕਾਂ ਨੇ ਕਾਂਗਰਸੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਲਿਆ ਹੈ | ਇਸ ਮੌਕੇ ਚੇਅਰਮੈਨ ਮੰਗਲ ਸਿੰਘ ਖੁਜਾਲਾ, ਤਰਸੇਮ ਸਿੰਘ ਸਾਬਕਾ ਪੰਚਾਇਤ ਅਫ਼ਸਰ ਆਦਿ ਹਾਜ਼ਰ ਸਨ |