27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਓਪਨ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਨੇ ਮਾਰੀਆਂ ਮੱਲਾਂ

ਅਜੀਤ ਡੈਸਕ 08-11-2025
ਬਟਾਲਾ, 7 ਨਵੰਬਰ (ਹਰਦੇਵ ਸਿੰਘ ਸੰਧੂ)-ਸੰਤ ਫਰਾਂਸਿਸ ਸਕੂਲ ਬਟਾਲਾ ਵਿਖੇ ਟੀਮ ਕੁਮੀਤੇ ਦੇ ਅਧੀਨ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਦੇਸ਼ ਦੇ ਵੱਖ-ਵੱਖ ਰਾਜਾਂ ਉਤਰਾਖੰਡ, ਪੱਛਮੀ ਬੰਗਾਲ, ਯੂ.ਪੀ., ਐੱਮ.ਪੀ., ਦਿੱਲੀ ਮੁੰਬਹੀ ਤੇ ਪੰਜਾਬ ਦੇ ਅਲੱਗ-ਅਲੱਗ ਜ਼ਿਲਿ੍ਹਆਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ ਦੇ ਵੀ ਕੁਝ ਵਿਦਿਆਰਥੀਆਂ ਨੇ ਭਾਗ ਲਿਆ ਸੀ | ਇਨ੍ਹਾਂ ਵਿਚ 10ਵੀਂ ਜਮਾਤ ਦੀ ਗੁੰਜਨ ਮੈਰੀ ਨੇ ਪਹਿਲਾ ਸਥਾਨ ਹਾਸਿਲ ਕਰਦਿਆਂ ਸੋਨ ਤਗਮਾ ਜਿੱਤਿਆ, ਦੂਸਰਾ ਸਥਾਨ 6ਵੀਂ ਜਮਾਤ ਦੀਆਂ ਸਿਮਰਨਪ੍ਰੀਤ ਕੌਰ ਤੇ ਇਸਟਪ੍ਰੀਤ ਕੌਰ ਨੇ ਹਾਸਿਲ ਕਰਕੇ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ | ਤੀਸਰਾ ਸਥਾਨ 10ਵੀਂ ਜਮਾਤ ਦੇ ਮਨਕੀਰਤ ਸਿੰਘ ਅਤੇ 11ਵੀਂ, ਜਮਾਤ ਦੇ ਗੁਰਸ਼ਾਨ ਸਿੰਘ ਨੇ ਪ੍ਰਾਪਤ ਕਰ ਕੇ ਕਾਂਸੇ ਦੇ ਤਗਮੇ ਜਿੱਤੇ | ਇਹ ਮੁਕਾਬਲੇ ਗੁਰਵੰਤ ਸਿੰਘ ਲਾਡੀ ਦੀ ਅਗਵਾਈ ਵਿਚ ਕਰਵਾਇਆ ਗਿਆ | ਸਕੂਲ ਪਹੁੰਚਣ 'ਤੇ ਇਨ੍ਹਾਂ ਵਿਦਿਆਰਥੀਆਂ ਤੇ ਕੋਚ ਕਮਲਜੀਤ ਕੌਰ ਦਾ ਪ੍ਰਬੰਧਕ ਕਮੇਟੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਰੰਧਾਵਾ, ਐੱਮ.ਡੀ. ਰਜਿੰਦਰ ਸਿੰਘ ਰੰਧਾਵਾ, ਪਿ੍ੰ. ਅਮਨਦੀਪ ਕੌਰ ਰੰਧਾਵਾ, ਉਪ ਪਿ੍ੰਸੀਪਲ ਸੁਖਮਿੰਦਰ ਕੌਰ, ਸੀਨੀਅਰ ਕੋਆਰਡੀਨੇਟਰ ਗੁਰਮੀਤ ਕੌਰ, ਰਾਜਬੀਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਥਾਣਾ ਦੋਰਾਂਗਲਾ ਮੂਹਰੇ ਰੋਸ ਧਰਨਾ ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਦੀ ਹੋਵੇਗੀ ਇਤਿਹਾਸਕ ਜਿੱਤ : ਸੁਖਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।