ਗੁਰਦਾਸਪੁਰ, 7 ਨਵੰਬਰ (ਚੱਕਰਾਜਾ)- ਟਰੈਫ਼ਿਕ ਪੁਲਿਸ ਗੁਰਦਾਸਪੁਰ ਦੇ ਇੰਚਾਰਜ ਏ.ਐਸ.ਆਈ. ਸਤਨਾਮ ਸਿੰਘ, ਜਿਨ੍ਹਾਂ ਦੇ ਪਿਤਾ ਕੁਲਦੀਪ ਸਿੰਘ ਜੀਵਨਚੱਕ (ਸਾਬਕਾ ਸਰਪੰਚ) ਦੀ ਬੀਤੇ ਦਿਨ ਸੰਖੇਪ ਬਿਮਾਰ ਪਿੱਛੋਂ ਮੌਤ ਹੋ ਗਈ ਸੀ | ਅੱਜ ਆਮ ਆਦਮੀ ਪਾਰਟੀ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵਲੋਂ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਸ. ਕੁਲਦੀਪ ਸਿੰਘ ਦੇ ਜਾਣ ਨਾਲ ਪਰਿਵਾਰ ਨੰੂ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਹ ਪਰਿਵਾਰ ਦੇ ਨਾਲ ਹਨ | ਇਸ ਮੌਕੇ ਨੀਰਜ ਸਲਹੋਤਰਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |